ਨਵੀਂ ਦਿੱਲੀ, 12 ਫਰਵਰੀ (ਜਗਤਾਰ ਸਿੰਘ)-ਹਰਿਆਣਾ ਨਾਲ ਸੰਬੰਧਿਤ 1984 ਸਿੱਖ ਕਤਲੇਆਮ ਦੇ ਪੀੜਤਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਇਕ ਮੰਗ ਪੱਤਰ ਵੀ ਸੌਂਪਿਆ¢ 'ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ' ਦੇ ਪ੍ਰਧਾਨ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕਰਨ ਵਾਲੇ ਪੀੜਤ ਪਰਿਵਾਰਾਂ ਨੇ ਮੰਗ ਕੀਤੀ ਹਰਿਆਣਾ ਨਾਲ ਸੰਬੰਧਿਤ 1984 ਦੇ ਬੰਦ ਪਏ ਹੋਏ ਸਾਰੇ ਕੇਸ ਮੁੜ ਖੋਲ੍ਹੇ ਜਾਣ ਅਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ ¢ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰਿਆਣਾ ਨਾਲ ਸੰਬੰਧਿਤ 1984 ਦੇ ਮਾਮਲਿਆਂ ਦੀ ਜਾਂਚ ਲਈ ਸੀ.ਬੀ.ਆਈ. ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕੀਤੀ ਜਾਵੇ ¢ ਭਾਈ ਦਰਸ਼ਨ ਸਿੰਘ ਘੋਲੀਆ ਨੇ ਕਿਹਾ ਕਿ ਪਿਛਲੇ 42 ਸਾਲਾਂ ਤੋਂ ਪੀੜਤਾਂ ਨੂੰ ਇਨਸਾਫ਼ ਲਈ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ, ਇਸ ਕਰਕੇ ਉਨ੍ਹਾਂ ਨੂੰ ਜੰਤਰ ਮੰਤਰ ਵਿਖੇ ਰੋਸ ਮੁਜ਼ਾਹਰਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਮੌਕੇ ਜੰਤਰ ਮੰਤਰ ਵਿਖੇ ਚਸ਼ਮਦੀਦ ਰਾਮ ਸਿੰਘ, ਗੁੱਡੀ ਦੇਵੀ, ਗੁਰਦੀਪ ਸਿੰਘ, ਸੁਰਜੀਤ ਕੌਰ ਤੇ ਹੋਰਨਾ ਨੇ ਵੀ ਸ਼ਮੂਲੀਅਤ ਕੀਤੀ¢