ਪਟਨਾ, 13 ਫਰਵਰੀ (ਪੀ. ਟੀ. ਆਈ.)-ਤਿੰਨ ਦਹਾਕੇ ਪੁਰਾਣੇ ਮਾਮਲੇ 'ਚ ਪਿਛਲੇ ਹਫ਼ਤੇ ਗਿ੍ਫ਼ਤਾਰ ਕੀਤੇ ਗਏ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਸ਼ੁੱਕਰਵਾਰ ਨੂੰ ਪਟਨਾ ਦੀ ਇਕ ਅਦਾਲਤ ਵਲੋਂ ਜ਼ਮਾਨਤ ਮਿਲਣ ਬਾਅਦ ਜੇਲ੍ਹ ਤੋਂ ਬਾਹਰ ਆਏ | ਪੂਰਨੀਆ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰਨ ਵਾਲੇ ਯਾਦਵ ਨੂੰ 1995 ਦੇ ਇਕ ਜਾਅਲਸਾਜ਼ੀ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ | ਭਾਵੇਂ ਉਨ੍ਹਾਂ ਨੂੰ ਮੰਗਲਵਾਰ ਨੂੰ ਜ਼ਮਾਨਤ ਮਿਲ ਗਈ ਸੀ, ਪਰ ਉਨ੍ਹਾਂ ਖ਼ਿਲਾਫ਼ ਦੋ ਹੋਰ ਮਾਮਲੇ ਦਰਜ ਹੋਣ ਕਾਰਨ ਅਦਾਲਤ ਨੇ ਰਿਹਾਈ ਰੋਕ ਦਿੱਤੀ ਸੀ | ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਯਾਦਵ ਨੇ ਆਪਣੇ ਰਾਜਨੀਤਕ ਵਿਰੋਧੀਆਂ 'ਤੇ ਹਮਲਾ ਬੋਲਿਆ ਅਤੇ ਦੋਸ਼ ਲਗਾਇਆ ਕਿ ਸੀਨੀਅਰ ਪੁਲਿਸ ਅਧਿਕਾਰੀ ਉਸ ਨੂੰ ਮਾਰਨ ਦੀ ਸਾਜਿਸ਼ ਰਚ ਰਹੇ ਸਨ |