06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮੋਦੀ ਨੇ ਤਾਰਿਕ ਰਹਿਮਾਨ ਨੂੰ ਜਿੱਤ ਲਈ ਦਿੱਤੀ ਵਧਾਈ

ਅਜੀਤ ਡੈਸਕ 14-02-2026
ਨਵੀਂ ਦਿੱਲੀ, 13 ਫਰਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ 'ਚ ਹੋਈਆਂ ਚੋਣਾਂ 'ਚ ਬੀ.ਐਨ.ਪੀ. ਦੀ ਜਿੱਤ 'ਤੇ ਪਾਰਟੀ ਮੁਖੀ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ | ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ ਰਾਹੀਂ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਬੰਗਲਾਦੇਸ਼ ਦੀ ਜਨਤਾ ਵਲੋਂ ਉਨ੍ਹਾਂ ਦੀ ਅਗਵਾਈ 'ਚ ਪ੍ਰਗਟਾਏ ਗਏ ਵੱਡੇ ਵਿਸ਼ਵਾਸ ਨੂੰ ਦਰਸਾਉਂਦੀ ਹੈ | ਮੋਦੀ ਨੇ ਤਾਰਿਕ ਰਹਿਮਾਨ ਨੂੰ ਵਧਾਈ ਦਿੰਦਿਆਂ ਇਹ ਵੀ ਕਿਹਾ ਕਿ ਭਾਰਤ ਲੋਕਤੰਤਿ੍ਕ ਪ੍ਰਗਤੀਸ਼ੀਲ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਬੰਗਲਾਦੇਸ਼ ਦੇ ਪ੍ਰਤੀ ਆਪਣਾ ਸਮਰਥਨ ਜਾਰੀ ਰੱਖੇਗਾ | ਉਨ੍ਹਾਂ ਕਿਹਾ ਕਿ ਉਹ ਤਾਰਿਕ ਰਹਿਮਾਨ ਨਾਲ ਮਿਲ ਕੇ ਦੋਹਾਂ ਦੇਸ਼ਾਂ ਦੇ ਬਹੁਧਿਰੀ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਡੇ ਸਾਂਝੇ ਵਿਕਾਸ ਟੀਚਿਆਂ ਨੂੰ ਅੱਗੇ ਵਧਾਉਣ ਲਈ ਤਾਂਘ ਨਾਲ ਉਡੀਕ ਕਰ ਰਹੇ ਹਨ |

ਪਿਛਲੀ ਖ਼ਬਰ ਬੀ.ਐੱਨ.ਪੀ. ਨੇ ਭਾਰਤ ਨਾਲ ਮਜ਼ਬੂਤ ਦੁਵੱਲੇ ਸੰਬੰਧਾਂ ਦੀ ਉਮੀਦ ਪ੍ਰਗਟਾਈ ਅਗਲੀ ਖ਼ਬਰ ਤਾਮਿਲਨਾਡੂ 'ਚ ਵਿਜੇ ਦੀ ਰੈਲੀ ਦੌਰਾਨ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।