ਢਾਕਾ, 13 ਫਰਵਰੀ (ਪੀ. ਟੀ. ਆਈ.)-ਬੀ.ਐੱਨ.ਪੀ. ਨੇ ਬੰਗਲਾਦੇਸ਼ ਆਮ ਚੋਣ ਫੈਸਲੇ ਨੂੰ ਸਵੀਕਾਰ ਕਰਨ ਲਈ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਨਵੀਂ ਸਰਕਾਰ ਦੇ ਅਧੀਨ ਦੋਵਾਂ ਦੇਸ਼ਾਂ ਵਿਚਕਾਰ ਸੰਬੰਧ ਮਜ਼ਬੂਤ ਹੋਣਗੇ | ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਸਟੈਂਡਿੰਗ ਕਮੇਟੀ ਦੇ ਮੈਂਬਰ ਅਤੇ 2026 ਦੀਆਂ ਚੋਣਾਂ ਲਈ ਮੁੱਖ ਕੋਆਰਡੀਨੇਟਰ ਨਜ਼ਰੁਲ ਇਸਲਾਮ ਖਾਨ ਨੇ ਕਿਹਾ ਕਿ ਪਾਰਟੀ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਨ ਲਈ ਮੋਦੀ ਦੀ ਪ੍ਰਸ਼ੰਸਾ ਕਰਦੀ ਹੈ¢ ਉਨ੍ਹਾਂ ਕਿਹਾ, 'ਅਸੀਂ ਆਪਣੇ ਆਗੂ ਤਾਰਿਕ ਰਹਿਮਾਨ ਨੂੰ ਵਧਾਈ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ¢ ਇਹ ਬਹੁਤ ਚੰਗੀ ਗੱਲ ਹੈ ਕਿ ਇੱਕ ਲੋਕਤੰਤਰੀ ਦੇਸ਼ ਨੂੰ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਸ੍ਰੀ ਨਰਿੰਦਰ ਮੋਦੀ ਨੇ ਅਜਿਹਾ ਕੀਤਾ ਹੈ¢ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ¢' ਉਨ੍ਹਾਂ ਅੱਗੇ ਕਿਹਾ, 'ਅਸੀਂ ਆਪਣੀ ਪਾਰਟੀ ਵਲੋਂ ਉਨ੍ਹਾਂ ਦਾ ਧੰਨਵਾਦ ਵੀ ਕਰਦੇ ਹਾਂ ਅਤੇ ਸਾਨੂੰ ਵਿਸ਼ਵਾਸ ਹੈ ਕਿ ਸਾਡੇ ਆਗੂ, ਸ੍ਰੀ ਤਾਰਿਕ ਰਹਿਮਾਨ ਦੀ ਅਗਵਾਈ ਹੇਠ, ਇਨ੍ਹਾਂ ਦੋਵਾਂ ਦੇਸ਼ਾਂ ਅਤੇ ਉਨ੍ਹਾਂ ਦੇ ਲੋਕਾਂ ਵਿਚਕਾਰ ਸੰਬੰਧ ਮਜ਼ਬੂਤ ਹੋਣਗੇ¢'