21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੁਲਵਾਮਾ ਅੱਤਵਾਦੀ ਹਮਲੇ ਦੀ 7ਵੀਂ ਬਰਸੀ 'ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਮੇਤ ਹੋਰਾਂ ਵਲੋਂ ਸ਼ਰਧਾਂਜਲੀਆਂ <br/>

ਅਜੀਤ ਡੈਸਕ 15-02-2026
ਨਵੀਂ ਦਿੱਲੀ, 14 ਫਰਵਰੀ (ਜਗਤਾਰ ਸਿੰਘ)-ਪੁਲਵਾਮਾ ਅੱਤਵਾਦੀ ਹਮਲੇ ਦੀ 7ਵੀਂ ਬਰਸੀ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ, ਉੱਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਣ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਦੱਸਣਯੋਗ ਹੈ ਕਿ ਪੁਲਵਾਮਾ ਅੱਤਵਾਦੀ ਹਮਲਾ ਭਾਰਤ ਦੇ ਇਤਿਹਾਸ ਦਾ ਦੁਖਦ ਅਧਿਆਏ ਸੀ ਜਦੋਂ ਦੇਸ਼ ਨੇ ਅੱਤਵਾਦੀ ਹਮਲੇ 'ਚ 40 ਬਹਾਦਰ ਜਵਾਨਾਂ ਨੂੰ ਗੁਆ ਦਿੱਤਾ | ਅੱਜ ਪੂਰਾ ਦੇਸ਼ ਇਨ੍ਹਾਂ ਵੀਰ ਜਵਾਨਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਕਸ' 'ਤੇ ਲਿਖਿਆ ਕਿ 2019 'ਚ ਅੱਜ ਦੇ ਹੀ ਦਿਨ ਪੁਲਵਾਮਾ 'ਚ ਸ਼ਹੀਦ ਹੋਣ ਵਾਲੇ ਬਹਾਦਰ ਨਾਇਕਾਂ ਨੂੰ ਯਾਦ ਕੀਤਾ ਜਾ ਰਿਹਾ ਹੈ | ਉਨ੍ਹਾਂ ਦੀ ਬਹਾਦਰੀ, ਦਿ੍ੜ੍ਹ ਸੰਕਲਪ ਤੇ ਦੇਸ਼ ਪ੍ਰਤੀ ਸੇਵਾ ਸਾਡੇ ਚੇਤਿਆਂ 'ਚ ਹਮੇਸ਼ਾ ਬਣੀ ਰਹੇਗੀ | ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਅੱਤਵਾਦ ਦਾ ਸਾਹਮਣਾ ਕਰਨ ਵਾਲੇ ਸਾਡੇ ਸੁਰੱਖਿਆ ਬਲਾਂ ਤੇ ਸੁਰੱਖਿਆ ਏਜੰਸੀਆਂ ਦੀ ਵੀਰਤਾ, ਸਮਰਪਣ ਤੇ ਕੁਰਬਾਨੀ ਦਾ ਸਾਰਾ ਦੇਸ਼ ਸਦਾ ਕਰਜ਼ਦਾਰ ਰਹੇਗਾ | ਉਪ-ਰਾਸ਼ਟਰਪਤੀ ਸੀ.ਪੀ. ਰਾਧਾਕਿ੍ਸ਼ਨਣ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਤੇ ਤਿਆਗ ਹਰੇਕ ਨਾਗਰਿਕ ਨੂੰ ਮਜ਼ਬੂਤ ਤੇ ਸੁਰੱਖਿਅਤ ਭਾਰਤ ਦੇ ਨਿਰਮਾਣ ਲਈ ਪ੍ਰੇਰਿਤ ਕਰਦੀ ਰਹੇਗੀ | ਰਾਹੁਲ ਗਾਂਧੀ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ 7ਵੀਂ ਬਰਸੀ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਾਰਤ ਮਾਤਾ ਦੀ ਰੱਖਿਆ ਲਈ ਦਿੱਤੀ ਗਈ ਕੁਰਬਾਨੀ ਵਾਸਤੇ ਦੇਸ਼ ਹਮੇਸ਼ਾ ਉਨ੍ਹਾਂ ਦਾ ਕਰਜ਼ਦਾਰ ਰਹੇਗਾ | ਕਾਂਗਰਸੀ ਸੰਸਦ ਮੈਂਬਰ ਪਿ੍ਅੰਕਾ ਗਾਂਧੀ ਨੇ ਸ਼ਹੀਦ ਜਵਾਨਾਂ ਦੀ ਬਹਾਦਰੀ, ਸਮਰਪਣ ਤੇ ਸੇਵਾ ਨੂੰ ਪੂਰੇ ਦੇਸ਼ ਲਈ ਪ੍ਰੇਰਨਾਦਾਇਕ ਕਰਾਰ ਦਿੱਤਾ | ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਤੇ ਰਾਸ਼ਟਰ ਪ੍ਰਤੀ ਸਮਰਪਣ ਹਮੇਸ਼ਾ ਅਮਰ ਰਹੇਗਾ ਤੇ ਦੇਸ਼ ਉਨ੍ਹਾਂ ਨੂੰ ਕਦੇ ਨਹੀਂ ਭੁੱਲੇਗਾ |

ਪਿਛਲੀ ਖ਼ਬਰ ਪ੍ਰਤੀਯੋਗੀ ਕੱਚੇ ਤੇਲ ਦੀਆਂ ਕੀਮਤਾਂ ਨੂੰ ਯਕੀਨੀ ਬਣਾਏਗਾ ਅਮਰੀਕਾ ਨਾਲ ਵਪਾਰ ਸਮਝÏਤਾ-ਗੋਇਲ ਅਗਲੀ ਖ਼ਬਰ ਮੁੰਬਈ 'ਚ ਮੈਟਰੋ ਲਾਈਨ ਦੇ ਪਿੱਲਰ ਤੋਂ ਸਲੈਬ ਡਿੱਗੀ ਇਕ ਮੌਤ, 3 ਹੋਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।