21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਬੰਗਲਾਦੇਸ਼ 'ਚ ਤਾਰਿਕ ਰਹਿਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ <br/>

ਅਜੀਤ ਡੈਸਕ 15-02-2026
ਢਾਕਾ, 14 ਫਰਵਰੀ (ਇੰਟ.)-ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐਨ.ਪੀ.) ਬੰਗਲਾਦੇਸ਼ ਚੋਣਾਂ 'ਚ ਪਾਰਟੀ ਦੀ ਜਿੱਤ ਤੋਂ ਬਾਅਦ ਆਪਣੇ ਨੇਤਾ ਤਾਰਿਕ ਰਹਿਮਾਨ ਦੇ ਸਹੁੰ ਚੁੱਕ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀ ਯੋਜਨਾ ਬਣਾ ਰਹੀ ਹੈ | ਮਾਮਲੇ ਤੋਂ ਜਾਣੂ ਸੂਤਰਾਂ ਨੇ ਕਿਹਾ ਕਿ ਸਮਾਰੋਹ 'ਚ ਖੇਤਰੀ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ 'ਚ ਪ੍ਰਧਾਨ ਮੰਤਰੀ ਮੋਦੀ ਦੇ ਮੁੱਖ ਮਹਿਮਾਨਾਂ 'ਚ ਸ਼ਾਮਿਲ ਹੋਣ ਦੀ ਉਮੀਦ ਹੈ | ਇਹ ਖਬਰ ਪ੍ਰਧਾਨ ਮੰਤਰੀ ਮੋਦੀ ਦੁਆਰਾ ਬੀ.ਐਨ.ਪੀ. ਆਗੂ ਤਾਰਿਕ ਰਹਿਮਾਨ ਨਾਲ ਗੱਲਬਾਤ ਦੀ ਜਨਤਕ ਤੌਰ 'ਤੇ ਪੁਸ਼ਟੀ ਕਰਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ | ਚੋਣ 'ਚ ਜਿੱਤ ਤੋਂ ਬਾਅਦ ਆਪਣੀ ਪਹਿਲੀ ਟਿੱਪਣੀ 'ਚ ਪ੍ਰਧਾਨ ਮੰਤਰੀ ਨੇ ਤਾਰਿਕ ਰਹਿਮਾਨ ਨੂੰ ਟੈਲੀਫੋਨ 'ਤੇ ਵਧਾਈ ਦਿੱਤੀ | ਇਕ ਪੋਸਟ 'ਚ ਉਨ੍ਹਾਂ ਕਿਹਾ ਕਿ ਮੈਂ ਬੰਗਲਾਦੇਸ਼ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਉਨ੍ਹਾਂ ਦੇ ਯਤਨਾਂ 'ਚ ਆਪਣੀਆਂ ਸ਼ੁੱਭਕਾਮਨਾਵਾਂ ਤੇ ਸਮਰਥਨ ਦਿੱਤਾ | ਦੁਵੱਲੇ ਸੰਬੰਧਾਂ 'ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਡੂੰਘੇ ਇਤਿਹਾਸਕ ਤੇ ਸੱਭਿਆਚਾਰਕ ਸੰਬੰਧਾਂ ਵਾਲੇ ਦੋ ਨਜ਼ਦੀਕੀ ਗੁਆਂਢੀ ਹੋਣ ਦੇ ਨਾਤੇ ਮੈਂ ਸਾਡੇ ਦੋਵਾਂ ਮੁਲਕਾਂ ਦੇ ਲੋਕਾਂ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਪ੍ਰਤੀ ਭਾਰਤ ਦੀ ਨਿਰੰਤਰ ਵਚਨਬੱਧਤਾ ਦੀ ਪੁਸ਼ਟੀ ਕੀਤੀ | ਸੂਤਰਾਂ ਅਨੁਸਾਰ ਬੀ.ਐਨ.ਪੀ. ਲੀਡਰਸ਼ਿਪ ਸਹੁੰ ਚੁੱਕ ਸਮਾਰੋਹ ਲਈ ਸਾਰੇ ਪ੍ਰਮੁੱਖ ਖੇਤਰੀ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਦੇਣ 'ਤੇ ਵਿਚਾਰ ਕਰ ਰਹੀ ਹੈ | ਜੇਕਰ ਸੱਦਾ ਰਸਮੀ ਤੌਰ 'ਤੇ ਭੇਜਿਆ ਜਾਂਦਾ ਹੈ ਤੇ ਸਵੀਕਾਰ ਕਰ ਲਿਆ ਜਾਂਦਾ ਹੈ ਤਾਂ ਢਾਕਾ 'ਚ ਨਵੀਂ ਰਾਜਨੀਤਿਕ ਲੀਡਰਸ਼ਿਪ ਅਧੀਨ ਸਮਾਰੋਹ 'ਚ ਮੋਦੀ ਦੀ ਮੌਜੂਦਗੀ ਭਾਰਤ-ਬੰਗਲਾਦੇਸ਼ ਸੰਬੰਧਾਂ 'ਚ ਇਕ ਮਹੱਤਵਪੂਰਨ ਪਲ ਹੋਵੇਗੀ | ਸਹੁੰ ਚੁੱਕ ਸਮਾਰੋਹ ਦੀ ਮਿਤੀ ਜਾਂ ਕਿਸੇ ਵੀ ਵਿਦੇਸ਼ੀ ਨੇਤਾ ਦੁਆਰਾ ਹਾਜ਼ਰੀ ਦੀ ਪੁਸ਼ਟੀ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ | ਇਸੇ ਵਿਚਾਲੇ ਮੰਤਰੀ ਤਾਰਿਕ ਰਹਿਮਾਨ ਨੇ ਸ਼ੇਖ ਹਸੀਨਾ ਦੀ ਹਵਾਲਗੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ | ਸਨਿਚਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ 'ਚ ਰਹਿ ਰਹੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵਾਪਸ ਲਿਆਉਣਾ ਪੂਰੀ ਤਰ੍ਹਾਂ 'ਕਾਨੂੰਨੀ ਪ੍ਰਕਿਰਿਆ' 'ਤੇ ਨਿਰਭਰ ਕਰਦਾ ਹੈ |

ਪਿਛਲੀ ਖ਼ਬਰ ਭਾਰਤ-ਪਾਕਿਸਤਾਨ ਵਿਚਾਲੇ ਮਹਾ-ਮੁਕਾਬਲਾ ਅੱਜ <br/> ਅਗਲੀ ਖ਼ਬਰ ਪ੍ਰਤੀਯੋਗੀ ਕੱਚੇ ਤੇਲ ਦੀਆਂ ਕੀਮਤਾਂ ਨੂੰ ਯਕੀਨੀ ਬਣਾਏਗਾ ਅਮਰੀਕਾ ਨਾਲ ਵਪਾਰ ਸਮਝÏਤਾ-ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।