ਕਿਹਾ, ਕਾਫ਼ਲਾ ਬਣ ਗਈ ਹੈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ
ਚੰਡੀਗੜ੍ਹ, 14 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਹੈ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲਗਾਤਾਰ ਕਾਮਯਾਬੀ ਮਿਲ ਰਹੀ ਹੈ | ਨਸ਼ਾ ਤਸਕਰ ਜਾਂ ਤਾਂ ਪੰਜਾਬ 'ਚੋਂ ਭੱਜ ਰਹੇ ਹਨ ਜਾਂ ਫਿਰ ਜੇਲ੍ਹਾਂ ਅੰਦਰ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਰਦਾ ਫੜਿਆ ਜਾ ਰਿਹਾ ਹੈ, ਸਰਕਾਰ ਉਸ ਦਾ ਇਲਾਜ ਕਰਕੇ ਉਸ ਨੂੰ ਠੀਕ ਕਰ ਰਹੀ ਹੈ | ਵਿੱਤ ਮੰਤਰੀ ਨੇ ਕਿਹਾ ਕਿ ਸਾਡੀ ਇਸ ਸਫ਼ਲਤਾ ਨੂੰ ਪੰਜਾਬ ਦੇ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ ਅਤੇ ਇਹ ਅੱਜ ਪੰਜਾਬ 'ਚ ਇਕ ਕਾਫ਼ਲਾ ਬਣ ਗਿਆ ਹੈ | ਵੱਡੀ ਗਿਣਤੀ 'ਚ ਲੋਕ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨਾਲ ਇਸ ਕਰਕੇ ਜੁੜੇ ਹੋਏ ਹਨ ਕਿਉਂਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ 'ਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਕਰਨ 'ਤੇ ਲੱਗੀ ਹੋਈ ਹੈ |
ਨਸ਼ਾ ਤਸਕਰ ਜਾਂ ਤਾਂ ਪੰਜਾਬ 'ਚੋਂ ਭੱਜ ਰਹੇ ਹਨ ਜਾਂ ਜੇਲ੍ਹਾਂ 'ਚ ਜਾ ਰਹੇ ਹਨ-ਹਰਪਾਲ ਸਿੰਘ ਚੀਮਾ <br/>
ਅਜੀਤ ਡੈਸਕ
15-02-2026