21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਦੇਸ਼ 'ਚੋਂ ਹਰ ਤਰ੍ਹਾਂ ਦੇ ਅੱਤਵਾਦ ਨੂੰ ਖ਼ਤਮ ਕਰਨ ਲਈ ਵਚਨਬੱਧ ਹਾਂ-ਸੀ.ਆਰ.ਪੀ.ਐਫ.

ਅਜੀਤ ਡੈਸਕ 15-02-2026
ਪੁਲਵਾਮਾ (ਜੰਮੂ-ਕਸ਼ਮੀਰ), 14 ਫਰਵਰੀ (ਪੀ. ਟੀ. ਆਈ.)-ਘਾਤਕ ਪੁਲਵਾਮਾ ਹਮਲੇ ਦੀ ਵਰ੍ਹੇਗੰਢ 'ਤੇ, ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ. ਆਰ. ਪੀ. ਐਫ.) ਦੇ ਮੁਖੀ ਗਿਆਨੇਂਦਰ ਪ੍ਰਤਾਪ ਸਿੰਘ ਨੇ ਦੇਸ਼ ਵਿੱਚੋਂ ਹਰ ਤਰ੍ਹਾਂ ਦੇ ਅੱਤਵਾਦ ਨੂੰ ਖਤਮ ਕਰਨ ਲਈ ਫੋਰਸ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਲੇਥਪੋਰਾ ਵਿਖੇ ਅੱਤਵਾਦੀ ਹਮਲੇ 'ਚ ਮਾਰੇ ਗਏ 40 ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ 'ਸੀਆਰਪੀਐਫ ਦੇਸ਼ 'ਚੋਂ ਹਰ ਤਰ੍ਹਾਂ ਦੇ ਅੱਤਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ' | ਸੀ.ਆਰ.ਪੀ.ਐਫ. ਦੇ ਉੱਚ ਅਧਿਕਾਰੀਆਂ ਨੇ, ਫੌਜ ਤੇ ਜੰਮੂ-ਕਸ਼ਮੀਰ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ, ਹਮਲੇ ਦੀ 7ਵੀਂ ਵਰ੍ਹੇਗੰਢ 'ਤੇ ਸ਼ਹੀਦ ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਗਿਆਨੇਂਦਰ ਪ੍ਰਤਾਪ ਸਿੰਘ ਨੇ ਉਜਾਗਰ ਕੀਤਾ ਕਿ ਸੀ.ਆਰ.ਪੀ.ਐਫ. ਤੇ ਸੀ. ਆਰ. ਪੀ. ਐਫ. ਪਰਿਵਾਰ ਕਲਿਆਣ ਸੰਸਥਾ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ |

ਪਿਛਲੀ ਖ਼ਬਰ ਸੀ.ਬੀ.ਐਸ.ਈ. ਇਮਤਿਹਾਨ ਤੋਂ ਪਹਿਲਾਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਅਗਲੀ ਖ਼ਬਰ ਕਾਂਗਰਸ ਨੇ ਆਪਣੇ ਸ਼ਾਸਨ ਦੌਰਾਨ ਉੱਤਰ-ਪੂਰਬ ਨੂੰ ਨਜ਼ਰਅੰਦਾਜ਼ ਕੀਤਾ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।