21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੀ.ਬੀ.ਐਸ.ਈ. ਇਮਤਿਹਾਨ ਤੋਂ ਪਹਿਲਾਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ

ਅਜੀਤ ਡੈਸਕ 15-02-2026
ਨਵੀਂ ਦਿੱਲੀ, (ਏਜੰਸੀ)- ਏ.ਆਈ. ਸਿਖਰ ਸੰਮੇਲਨ ਦਰਮਿਆਨ ਸੀ.ਬੀ.ਐਸ.ਈ. ਦੇ ਇਮਤਿਹਾਨ ਵੀ 17 ਫਰਵਰੀ ਤੋਂ ਸ਼ੁਰੂ ਹੋ ਰਹੇ ਹਨ | ਦਿੱਲੀ ਟ੍ਰੈਫਿਕ ਪੁਲਿਸ ਨੇ ਕਿਹਾ ਕਿ ਉਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਟ੍ਰੈਫਿਕ ਪ੍ਰਬੰਧਨ ਨੂੰ ਸੁਖਾਲਾ ਬਣਾਇਆ ਹੈ ਤਾਂ ਜੋ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਘੱਟ ਹੋ ਸਕੇ | 10ਵੀਂ ਤੇ 12ਵੀਂ ਦੇ ਇਮਤਿਹਾਨਾਂ 'ਚ 46 ਲੱਖ ਤੋਂ ਵੱਧ ਵਿਦਿਆਰਥੀ ਸ਼ਾਮਿਲ ਹੋਣਗੇ | ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਇਮਤਿਹਾਨ ਸਵੇਰੇ 10.30 ਵਜੇ ਸ਼ੁਰੂ ਹੋਵੇਗਾ, ਜਦੋਂ ਕਿ ਵਿਦਿਆਰਥੀਆਂ ਨੂੰ 10 ਵਜੇ ਜਾਂ ਉਸ ਤੋਂ ਪਹਿਲਾਂ ਪ੍ਰੀਖਿਆ ਕੇਂਦਰ 'ਚ ਪਹੁੰਚਣ ਲਈ ਕਿਹਾ ਗਿਆ ਹੈ | ਦਿੱਲੀ ਪੁਲਿਸ ਨੇ ਸਾਰੇ ਫੀਲਡ ਸਟਾਫ਼ ਨੂੰ ਜਾਗਰੂਕ ਕੀਤਾ ਹੈ ਤੇ ਢੁੱਕਵੇਂ ਰਸਤਿਆਂ ਰਾਹੀਂ ਪ੍ਰੀਖਿਆ ਕੇਂਦਰ ਤੱਕ ਜਾਣ ਵਾਲੇ ਵਿਦਿਆਰਥੀਆਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ |

ਪਿਛਲੀ ਖ਼ਬਰ ਪੁਲਿਸ ਦੀ ਗ਼ਲਤੀ ਕਾਰਨ ਸ਼ੱਕੀ ਗੈਂਗਸਟਰ ਨੂੰ ਮਿਲੀ ਜ਼ਮਾਨਤ ਅਗਲੀ ਖ਼ਬਰ ਦੇਸ਼ 'ਚੋਂ ਹਰ ਤਰ੍ਹਾਂ ਦੇ ਅੱਤਵਾਦ ਨੂੰ ਖ਼ਤਮ ਕਰਨ ਲਈ ਵਚਨਬੱਧ ਹਾਂ-ਸੀ.ਆਰ.ਪੀ.ਐਫ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।