21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦੇ ਦੋਸ਼ 'ਚ ਨਿਖਿਲ ਗੁਪਤਾ ਨੂੰ 24 ਸਾਲ ਕੈਦ

ਅਜੀਤ ਡੈਸਕ 15-02-2026
ਨਿਊਯਾਰਕ, 14 ਫਰਵਰੀ (ਏਜੰਸੀ)-ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਖ਼ਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦੇ ਦੋਸ਼ 'ਚ 24 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ | ਏ.ਐਨ.ਆਈ. ਦੀ ਇਕ ਰਿਪੋਰਟ ਅਨੁਸਾਰ ਨਿਖਿਲ ਨੇ ਸ਼ੁੱਕਰਵਾਰ ਨੂੰ ਨਿਊਯਾਰਕ ਦੀ ਇਕ ਅਦਾਲਤ 'ਚ ਆਪਣਾ ਦੋਸ਼ ਕਬੂਲ ਕਰ ਲਿਆ ਸੀ | ਸਜ਼ਾ ਦਾ ਰਸਮੀ ਐਲਾਨ 29 ਮਈ ਨੂੰ ਕੀਤਾ ਜਾਵੇਗਾ | ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਨੇ ਨਿਖਿਲ ਗੁਪਤਾ ਦੇ ਇਕਬਾਲੀਆ ਬਿਆਨ ਬਾਰੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ | ਐਫ.ਬੀ.ਆਈ. ਅਨੁਸਾਰ ਇਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਸਾਜਿਸ਼ ਰਚੀ ਗਈ ਸੀ, ਜਿਸ ਨੂੰ ਅਮਰੀਕੀ ਏਜੰਸੀਆਂ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ | ਅਮਰੀਕੀ ਅਟਾਰਨੀ ਦਫ਼ਤਰ ਦੇ ਇਕ ਬਿਆਨ ਅਨੁਸਾਰ ਨਿਖਿਲ ਗੁਪਤਾ ਉਰਫ਼ 'ਨਿਕ' ਨੇ ਦੂਜੇ ਸੁਪਰਸੀਡਿੰਗ ਇੰਡੀਕਮੈਂਟ 'ਚ ਤਿੰਨੋਂ ਦੋਸ਼ ਕਬੂਲ ਕਰ ਲਏ |

ਪਿਛਲੀ ਖ਼ਬਰ ਚੰਡੀਗੜ੍ਹ ਸਮੇਤ ਚਾਰ ਸ਼ਹਿਰਾਂ ਲਈ 225 ਇਲੈਕਟਿ੍ਕ ਬੱਸਾਂ ਨੂੰ ਹਰੀ ਝੰਡੀ ਅਗਲੀ ਖ਼ਬਰ 3030 ਕਰੋੜ ਦੀ ਲਾਗਤ ਨਾਲ ਬਣਿਆ 'ਕੁਮਾਰ ਭਾਸਕਰ ਵਰਮਾ ਸੇਤੂ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।