ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ ਚੰਡੀਗੜ੍ਹ ਲਈ 25 ਇਲੈਕਟਿ੍ਕ ਬੱਸਾਂ ਨੂੰ ਵਰਚੁਅਲੀ ਹਰੀ ਝੰਡੀ ਦਿਖਾਈ | ਚੰਡੀਗੜ੍ਹ ਸਮੇਤ 4 ਹੋਰ ਸ਼ਹਿਰਾਂ ਲਈ ਜਨਤਕ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਦੇ ਯਤਨਾਂ ਦੇ ਹਿੱਸੇ ਵਜੋਂ ਉਨ੍ਹਾਂ ਨੇ 225 ਬੱਸਾਂ ਨੂੰ ਹਰੀ ਝੰਡੀ ਦਿਖਾਈ | ਇਸ ਦੌਰਾਨ ਚੰਡੀਗੜ੍ਹ 'ਚ ਇਕ ਸੰਖੇਪ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਮੇਅਰ ਸੌਰਭ ਜੋਸ਼ੀ, ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਅਤੇ ਹੋਰ ਅਧਿਕਾਰੀ ਮÏਜੂਦ ਸਨ | ਇਕ ਅਧਿਕਾਰਤ ਬਿਆਨ ਅਨੁਸਾਰ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ ਚੰਡੀਗੜ੍ਹ ਲਈ 428 ਇਲੈਕਟਿ੍ਕ ਬੱਸਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਸ ਵੇਲੇ ਚੰਡੀਗੜ੍ਹ 'ਚ 80 ਇਲੈਕਟਿ੍ਕ ਬੱਸਾਂ ਚੱਲ ਰਹੀਆਂ ਹਨ ਅਤੇ 25 ਹੋਰ ਬੱਸਾਂ ਦੇ ਸ਼ਾਮਿਲ ਹੋਣ ਨਾਲ ਕੁੱਲ ਗਿਣਤੀ 105 ਹੋ ਗਈ ਹੈ |