14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬ ਸਰਕਾਰ ਵਲੋਂ ਡੀ.ਐਸ.ਪੀ. ਤੇ ਐਸ.ਐਚ.ਓ. ਮੁਅੱਤਲ

ਅਜੀਤ ਡੈਸਕ 19-02-2026
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤÏਰ 'ਤੇ ਜਾਇਜ਼ਾ ਲੈਣ ਪਿੱਛੋਂ ਡੀ. ਜੀ. ਪੀ. ਗÏਰਵ ਯਾਦਵ ਨੇ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਐਸ. ਐਸ. ਪੀ. ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤÏਰ 'ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਨਿਆਂ ਦੇ ਘੇਰੇ 'ਚ ਲਿਆਂਦਾ ਜਾਵੇ | ਘਟਨਾ ਦੀ ਜਵਾਬਦੇਹੀ ਤੈਅ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਡੀ.ਐਸ.ਪੀ. ਪੱਟੀ ਜਗਬੀਰ ਸਿੰਘ ਅਤੇ ਐਸ.ਐਚ.ਓ. ਸਰਹਾਲੀ ਗੁਰਵਿੰਦਰ ਸਿੰਘ ਨੂੰ ਬਣਦੀ ਇਹਤਿਆਤੀ ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ | ਡੀ.ਜੀ.ਪੀ. ਨੇ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ | ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਦੇ ਆਧਾਰ 'ਤੇ ਇਸ ਮਾਮਲੇ 'ਚ ਧਮਕੀ ਜਾਂ ਜਬਰਨ ਵਸੂਲੀ ਆਦਿ ਨਾਲ ਸੰਬੰਧਿਤ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ | ਉਨ੍ਹਾਂ ਕਿਹਾ ਕਿ ਮੁਢਲੀ ਪੁੱਛਗਿੱਛ ਤੋਂ ਜਾਪਦਾ ਹੈ ਕਿ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਵਾਰਦਾਤ ਦਾ ਸੰਭਾਵੀ ਕਾਰਨ ਹੋ ਸਕਦੀ ਹੈ | ਐਸ.ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਵਿਗਿਆਨਕ ਤੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੀਸੀਟੀਵੀ ਵਿਸ਼ਲੇਸ਼ਣ ਲਈ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ | ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਵਾਂਗੇ |

ਪਿਛਲੀ ਖ਼ਬਰ ਅਗਨੀਵੀਰਾਂ ਨੂੰ ਸੇਵਾਮੁਕਤੀ ਮਗਰੋਂ ਪੰਜਾਬ ਸਰਕਾਰ ਦੇਵੇਗੀ ਸਰਕਾਰੀ ਨੌਕਰੀ-ਮੋਹਿੰਦਰ ਭਗਤ <br/> ਅਗਲੀ ਖ਼ਬਰ ਹਾਈ ਕੋਰਟ ਨੇ ਨਗਰ ਨਿਗਮ ਚੋਣ ਦੇ ਨੋਟੀਫ਼ਿਕੇਸ਼ਨ 'ਤੇ ਰੋਕ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।