ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ-ਭੁੱਲਰ
ਅੰਮਿ੍ਤਸਰ, (ਰੇਸ਼ਮ ਸਿੰਘ)-ਤਰਨ ਤਾਰਨ 'ਚ ਵਾਪਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਜਰਮਨਜੀਤ ਸਿੰਘ ਨੂੰ ਅੰਮਿ੍ਤਸਰ ਦੇ ਅਮਨਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਜ਼ਖ਼ਮੀ ਦਾ ਹਾਲ ਚਾਲ ਪੁੱਛਣ ਲਈ ਇਥੇ ਪੁੱਜੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ, ਜਿਸ ਲਈ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਕਾਲੀ ਦਲ ਤੇ ਕਾਂਗਰਸ ਸਰਕਾਰਾਂ ਦੀ ਦੇਣ ਹਨ | ਉਨ੍ਹਾਂ ਕਿਹਾ ਕਿ 'ਆਪ' ਦੇ ਕਿਸੇ ਵਿਧਾਇਕ ਜਾ ਹੋਰ ਆਗੂ ਦਾ ਗੈਂਗਸਟਰਾਂ ਨਾਲ ਕੋਈ ਲੈਣਾ-ਦੇਣਾ ਨਹੀਂ, ਜਦਕਿ ਬੀਤੇ ਸਮੇਂ 'ਚ ਆਗੂਆਂ ਦੇ ਰਿਸ਼ਤੇ ਜੱਗ ਜ਼ਾਹਿਰ ਹੁੰਦੇ ਰਹੇ ਹਨ |
ਜ਼ਖ਼ਮੀ ਅੰਮਿ੍ਤਸਰ ਦੇ ਹਸਪਤਾਲ 'ਚ ਦਾਖ਼ਲ
ਜ਼ਖ਼ਮੀ ਦਾ ਪਤਾ ਲੈਣ ਪੁੱਜੇ ਪਰਿਵਾਰਕ ਮੈਂਬਰ | ਤਸਵੀਰਾਂ : ਹਰਜੀਤ ਸਿੰਘ<br/>
19-02-2026