ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਸਰਪੰਚ ਨੂੰ ਗੋਲੀਆਂ ਮਾਰਨ ਦੀ ਘਟਨਾ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਹੈ | ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬਾਰੂਦ ਦੇ ਢੇਰ 'ਤੇ ਖੜ੍ਹਾ ਹੈ, ਜਿਥੇ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ 'ਆਪ' ਦੀ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ 'ਚ ਫੇਲ੍ਹ ਸਾਬਿਤ ਹੋਈ ਹੈ |