14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬਸਪਾ 2027 ਦੀਆਂ ਯੂ.ਪੀ. ਚੋਣਾਂ ਇਕੱਲੇ ਲੜੇਗੀ-ਮਾਇਆਵਤੀ <br/>

ਅਜੀਤ ਡੈਸਕ 19-02-2026
ਲਖਨਊ, 18 ਫਰਵਰੀ (ਯੂ.ਐਨ.ਆਈ.)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਰਾਸ਼ਟਰੀ ਪ੍ਰਧਾਨ ਤੇ ਚਾਰ ਵਾਰ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਲਖਨਊ 'ਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਰਿਪੋਰਟਾਂ ਨੂੰ ਸਖ਼ਤੀ ਨਾਲ ਖਾਰਜ ਕਰ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਹੋਰ ਰਾਜਨੀਤਿਕ ਪਾਰਟੀਆਂ ਨਾਲ ਗਠਜੋੜ ਕਰਕੇ ਲੜ ਸਕਦੀ ਹੈ | ਅਜਿਹੀਆਂ ਰਿਪੋਰਟਾਂ ਨੂੰ ਜਾਅਲੀ, ਬੇਬੁਨਿਆਦ ਤੇ ਗੁੰਮਰਾਹਕੁੰਨ ਦੱਸਦੇ ਹੋਏ ਮਾਇਆਵਤੀ ਨੇ ਕਿਹਾ ਕਿ ਮੀਡੀਆ ਦੇ ਕੁਝ ਹਿੱਸਿਆਂ 'ਚ ਬਸਪਾ ਦੇ ਚੋਣ ਗਠਜੋੜ 'ਚ ਸ਼ਾਮਿਲ ਹੋਣ ਬਾਰੇ ਚਰਚਾ ਜਨਤਾ ਨੂੰ ਗੁੰਮਰਾਹ ਕਰਨ ਦੀ ਜਾਣਬੁੱਝ ਕੇ ਕੀਤੀ ਜਾ ਰਹੀ ਕੋਸ਼ਿਸ਼ ਦਾ ਹਿੱਸਾ ਹੈ | ਉਨ੍ਹਾਂ ਦੁਹਰਾਇਆ ਕਿ ਬਸਪਾ 2027 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਸੁਤੰਤਰ ਤੌਰ 'ਤੇ ਲੜੇਗੀ, ਜਿਵੇਂ ਕਿ ਪਹਿਲਾਂ ਕਈ ਮੌਕਿਆਂ 'ਤੇ ਐਲਾਨ ਕੀਤਾ ਗਿਆ ਸੀ | ਉਨ੍ਹਾਂ ਯਾਦ ਕੀਤਾ ਕਿ 9 ਅਕਤੂਬਰ, 2025 ਨੂੰ ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੀ ਬਰਸੀ 'ਤੇ ਲਖਨਊ ਵਿੱਚ ਆਯੋਜਿਤ ਇੱਕ ਵਿਸ਼ਾਲ ਰੈਲੀ ਦੌਰਾਨ ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਐਲਾਨ ਕੀਤਾ ਸੀ ਕਿ ਪਾਰਟੀ ਅਗਲੀਆਂ ਵਿਧਾਨ ਸਭਾ ਚੋਣਾਂ ਆਪਣੀ ਤਾਕਤ ਨਾਲ ਲੜੇਗੀ | ਇਸ ਜਨਤਕ ਐਲਾਨ ਦੇ ਬਾਵਜੂਦ ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਰਾਜਨੀਤਿਕ ਵਿਰੋਧੀ ਤੇ ਮੀਡੀਆ ਅਦਾਰੇ ਧਿਆਨ ਭਟਕਾਉਣ ਤੇ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਝੂਠੀਆਂ ਤੇ ਮਨਘੜਤ ਖ਼ਬਰਾਂ ਫੈਲਾਉਣਾ ਜਾਰੀ ਰੱਖ ਰਹੇ ਹਨ |

ਪਿਛਲੀ ਖ਼ਬਰ ਪੰਜਾਬ ਦੇ ਆਪਣੇ ਆਗੂ ਵੀ ਸੂਬੇ 'ਚ ਸੁਰੱਖਿਅਤ ਨਹੀਂ-ਪੰਜਾਬ ਕਾਂਗਰਸ <br/> ਅਗਲੀ ਖ਼ਬਰ ਸੂਬੇ 'ਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ-ਸੁਖਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।