ਪ੍ਰਯਾਗਰਾਜ (ਯੂ.ਪੀ.), 27 ਫਰਵਰੀ (ਪੀ. ਟੀ. ਆਈ.)-ਇਲਾਹਾਬਾਦ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਦੀ ਅਗਾਊਾ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਨ੍ਹਾਂ 'ਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਸਵਾਮੀ ਦੇ ਵਕੀਲਾਂ ਨੇ ਦੱਸਿਆ ਕਿ ਅਦਾਲਤ ਨੇ ਫ਼ੈਸਲਾ ਆਉਣ ਤੱਕ ਉਨ੍ਹਾਂ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ, ਜੋ ਮਾਰਚ ਦੇ ਤੀਜੇ ਹਫ਼ਤੇ ਵਿਚ ਆਉਣ ਦੀ ਸੰਭਾਵਨਾ ਹੈ | ਅਧਿਆਤਮਿਕ ਸਵਾਮੀ 'ਤੇ ਇਕ ਨਾਬਾਲਗ ਸਮੇਤ ਦੋ ਲੋਕਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਹਾਲਾਂਕਿ ਉਨ੍ਹਾਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਆਪਣੇ ਖ਼ਿਲਾਫ਼ ਕੇਸ ਨੂੰ ਝੂਠਾ ਦੱਸਿਆ ਹੈ |