23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ਼ਰਾਬ ਘੁਟਾਲਾ ਪਾਰਟੀ ਨੂੰ ਖ਼ਤਮ ਕਰਨ ਦੀ ਸਭ ਤੋਂ ਵੱਡੀ ਸਾਜਿਸ਼ ਸੀ-'ਆਪ' <br/>

ਅਜੀਤ ਡੈਸਕ 28-02-2026
ਨਵੀਂ ਦਿੱਲੀ, 27 ਫਰਵਰੀ (ਅਜੀਤ ਬਿਊਰੋ)-ਦਿੱਲੀ ਦੀ ਅਦਾਲਤ ਵਲੋਂ ਸ਼ਰਾਬ ਘੁਟਾਲਾ ਮਾਮਲੇ 'ਚ ਦਿੱਤੇ ਫ਼ੈਸਲੇ ਨੂੰ ਇਮਾਨਦਾਰ ਰਾਜਨੀਤੀ ਦੀ ਵੱਡੀ ਜਿੱਤ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਭਾਜਪਾ ਸ਼ਾਸਨ ਦੇ ਮੁੱਦੇ 'ਤੇ 'ਆਪ' ਨੂੰ ਹਰਾਉਣ 'ਚ ਅਸਫਲ ਰਹੀ ਤਾਂ ਪਾਰਟੀ ਨੂੰ ਖ਼ਤਮ ਕਰਨ ਲਈ ਇਹ ਮਨਘੜਤ ਕੇਸ ਬਣਾਇਆ ਗਿਆ ਸੀ | ਪਾਰਟੀ ਦੇ ਸੀਨੀਅਰ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਫ਼ੈਸਲੇ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਬੇਨਕਾਬ ਕਰ ਦਿੱਤਾ ਹੈ, ਸੰਵਿਧਾਨਕ ਸੁਰੱਖਿਆ ਦੀ ਪੁਸ਼ਟੀ ਕੀਤੀ ਹੈ ਅਤੇ ਨਿਆਂਪਾਲਿਕਾ ਵਿਚ ਜਨਤਾ ਦਾ ਵਿਸ਼ਵਾਸ ਬਹਾਲ ਕੀਤਾ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕੇਸ ਆਮ ਆਦਮੀ ਪਾਰਟੀ ਨੂੰ ਰੋਕਣ ਦੀ ਇਕ ਹਾਰੀ ਹੋਈ ਕੋਸ਼ਿਸ਼ ਸੀ | ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਇਕ ਵਾਰ ਫਿਰ ਸਾਨੂੰ ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਉਨ੍ਹਾਂ ਵਲੋਂ ਦਿੱਤੇ ਸੰਵਿਧਾਨ 'ਤੇ ਮਾਣ ਮਹਿਸੂਸ ਹੋ ਰਿਹਾ ਹੈ | ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪੀ.ਐਮ. ਮੋਦੀ ਨੇ ਦੇਸ਼ ਦੀ ਸਭ ਤੋਂ ਇਮਾਨਦਾਰ ਲੀਡਰਸ਼ਿਪ ਦੇ ਅਕਸ ਨੂੰ ਖ਼ਰਾਬ ਕਰਨ ਲਈ ਡੂੰਘੀ ਸਾਜਿਸ਼ ਰਚੀ ਸੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਮਾਨਦਾਰ ਰਾਜਨੀਤੀ ਨੂੰ ਅਪਰਾਧ ਬਣਾਉਣ ਦੀ ਕੋਸ਼ਿਸ਼ ਕਾਨੂੰਨ ਦੇ ਸਾਹਮਣੇ ਫ਼ੇਲ੍ਹ ਹੋ ਗਈ ਹੈ | ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫ਼ੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਪੁਸ਼ਟੀ ਕਰਦਾ ਹੈ | ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਝੂਠ ਦਾ ਜਾਲ ਟੁੱਟ ਗਿਆ ਹੈ | 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਇਹ ਫ਼ੈਸਲਾ ਇਮਾਨਦਾਰ ਰਾਜਨੀਤੀ ਅਤੇ ਇਨਸਾਫ਼ ਦੀ ਇਤਿਹਾਸਕ ਜਿੱਤ ਹੈ |

ਪਿਛਲੀ ਖ਼ਬਰ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਪੁੱਜੀ ਸੀ.ਬੀ.ਆਈ. ਅਗਲੀ ਖ਼ਬਰ ਪਾਕਿ ਵਲੋਂ ਅਫ਼ਗਾਨਿਸਤਾਨ ਖ਼ਿਲਾਫ਼ ਖੁੱਲ੍ਹੀ ਜੰਗ ਦਾ ਐਲਾਨ-ਹਵਾਈ ਹਮਲਿਆਂ 'ਚ 274 ਹਲਾਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।