ਕੇਜਰੀਵਾਲ ਦੇ ਬਰੀ ਹੋਣ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਕਰਦਿਆਂ ਕਾਂਗਰਸ ਨੇ ਦਾਅਵਾ ਕੀਤਾ ਕਿ ਗੁਜਰਾਤ ਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ 'ਸੁਵਿਧਾਜਨਕ ਸਹਿਯੋਗੀਆਂ' ਦੇ ਖ਼ਿਲਾਫ਼ ਕਾਰਵਾਈ ਠੰਢੀ ਪੈ ਜਾਵੇਗੀ ¢ ਪਾਰਟੀ ਦੇ ਮੀਡੀਆ ਵਿਭਾਗ ਦੇ ਪ੍ਰਮੁੱਖ ਪਵਨ ਖੇੜਾ ਨੇ ਇਹ ਦੋਸ਼ ਵੀ ਲਾਇਆ ਕਿ ਭਾਜਪਾ ਇੱਕ 'ਇੱਛਾਧਾਰੀ ਨਾਗ' ਹੈ ਜੋ ਸਿਰਫ਼ ਕਾਂਗਰਸ ਨੂੰ ਹਰਾਉਣ ਦੇ ਲਈ ਆਪਣਾ ਰੂਪ ਬਦਲਦੀ ਰਹਿੰਦੀ ਹੈ ਅਤੇ ਇਸ ਦੇ ਲਈ ਉਹ ਕਿਸੇ ਵੀ ਪੱਧਰ ਤੱਕ ਡਿੱਗ ਸਕਦੀ ਹੈ ¢