ਪੁਣੇ, 27 ਫਰਵਰੀ (ਪੀ.ਟੀ.ਆਈ.)-ਸਮਾਜਿਕ ਕਾਰਕੁੰਨ ਅੰਨਾ ਹਜ਼ਾਰੇ ਨੇ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਹੋਰ ਆਗੂਆਂ ਨੂੰ ਬਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ, ਕਿਉਂਕਿ ਨਿਆਂਪਾਲਿਕਾ ਸਰਬਉੱਚ ਹੈ | ਆਪਣੇ ਜੱਦੀ ਪਿੰਡ ਰਾਲੇਗਣ ਸਿੱਧੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਨਾ ਹਜ਼ਾਰੇ ਨੇ ਕਿਹਾ ਕਿ ਸਾਡਾ ਦੇਸ਼ ਨਿਆਂਪਾਲਿਕਾ 'ਤੇ ਚੱਲਦਾ ਹੈ ਅਤੇ ਨਿਆਂਪਾਲਿਕਾ ਦੇਸ਼ ਦੀ ਸਰਬਉੱਚ ਪ੍ਰਣਾਲੀ ਹੈ |