23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੰਜਾਬ ਦੇ ਅਧਿਕਾਰੀ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਪੇਸ਼

ਅਜੀਤ ਡੈਸਕ 28-02-2026
ਨਵੀਂ ਦਿੱਲੀ, 27 ਫਰਵਰੀ (ਯੂ.ਐੱਨ.ਆਈ.)-ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਸਦਨ 'ਚ ਉਠਾਏ ਗਏ ਇਕ ਮੁੱਦੇ ਨਾਲ ਸੰਬੰਧਿਤ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ 'ਚ ਵਿਸ਼ੇਸ਼ ਅਧਿਕਾਰ ਕਮੇਟੀ ਨਾਲ ਮੁਲਾਕਾਤ ਕੀਤੀ | ਮੀਟਿੰਗ ਦÏਰਾਨ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਲੋਕ ਸ਼ੇਖਰ, ਪੰਜਾਬ ਦੇ ਡੀ.ਜੀ.ਪੀ. ਗÏਰਵ ਯਾਦਵ ਤੇ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਕਮੇਟੀ ਸਾਹਮਣੇ ਪੇਸ਼ ਹੋਏ ਤੇ ਆਪਣੇ ਵਿਚਾਰ ਪੇਸ਼ ਕੀਤੇ | ਵਿਸ਼ੇਸ਼ ਅਧਿਕਾਰ ਕਮੇਟੀ 'ਚ ਚੇਅਰਮੈਨ ਪ੍ਰਦੁਮਨ ਸਿੰਘ ਰਾਜਪੂਤ, ਅਭੈ ਕੁਮਾਰ ਵਰਮਾ, ਅਜੈ ਕੁਮਾਰ ਮਹਾਵਰ, ਨੀਰਜ ਬਸੋਆ, ਰਾਮ ਸਿੰਘ ਨੇਤਾਜੀ, ਰਵੀ ਕਾਂਤ, ਸਤੀਸ਼ ਉਪਾਧਿਆਏ, ਸੁਰੇਂਦਰ ਕੁਮਾਰ ਤੇ ਸੂਰਿਆ ਪ੍ਰਕਾਸ਼ ਖੱਤਰੀ ਸ਼ਾਮਿਲ ਹਨ | ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਕਿਹਾ ਕਿ ਕਮੇਟੀ ਇਸ ਸਮੇਂ ਇਸ ਮੁੱਦੇ ਦੀ ਜਾਂਚ ਕਰ ਰਹੀ ਹੈ ਤੇ ਇਸ ਦੀ ਰਿਪੋਰਟ ਦੀ ਉਡੀਕ ਹੈ | ਉਨ੍ਹਾਂ ਅੱਗੇ ਕਿਹਾ ਕਿ ਇਕ ਵਾਰ ਜਦੋਂ ਕਮੇਟੀ ਆਪਣੀ ਰਿਪੋਰਟ ਨੂੰ ਅੰਤਿਮ ਰੂਪ ਦੇ ਦਿੰਦੀ ਹੈ ਤਾਂ ਇਸ ਨੂੰ ਵਿਚਾਰ-ਵਟਾਂਦਰੇ ਲਈ ਸਦਨ 'ਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਚੇਅਰਪਰਸਨ ਅੰਤਿਮ ਫ਼ੈਸਲਾ ਲੈਣਗੇ | ਕਾਰਵਾਈ ਦÏਰਾਨ ਉਠਾਏ ਗਏ ਬੇਅਦਬੀ ਦੇ ਮੁੱਦੇ ਦਾ ਹਵਾਲਾ ਦਿੰਦੇ ਹੋਏ ਸਪੀਕਰ ਨੇ ਕਿਹਾ ਕਿ ਗੁਰੂਆਂ ਦੀ ਬੇਅਦਬੀ 6 ਜਨਵਰੀ, 2026 ਨੂੰ ਸਦਨ 'ਚ ਹੋਈ ਸੀ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਹੱਲ ਕਰਨ ਦੀ ਪੂਰੀ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ |

ਪਿਛਲੀ ਖ਼ਬਰ ਭਾਰਤ ਪੁੱਜੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੀ ਖ਼ਬਰ ਪੰਜਾਬ ਵਲੋਂ ਡੀ.ਜੀ.ਪੀ. ਦੀ ਨਿਯੁਕਤੀ ਸੰਬੰਧੀ ਯੂ.ਪੀ.ਐਸ.ਈ. ਦੇ ਪੱਤਰ 'ਤੇ ਕਾਰਵਾਈ ਨਹੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।