10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭਾਰਤ ਵਲੋਂ ਮੱਧ-ਪੂਰਬ 'ਚ ਤੁਰੰਤ ਤਣਾਅ ਘਟਾਉਣ ਦੀ ਅਪੀਲ <br/>

ਅਜੀਤ ਡੈਸਕ 01-03-2026
ਨਵੀਂ ਦਿੱਲੀ, 28 ਫਰਵਰੀ (ਪੀ.ਟੀ.ਆਈ.)-ਈਰਾਨ 'ਤੇ ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਹਮਲੇ ਨੇ ਮੱਧ-ਪੂਰਬ 'ਚ ਇੱਕ ਵੱਡੇ ਫੌਜੀ ਟਕਰਾਅ ਨੂੰ ਸ਼ੁਰੂ ਕਰ ਦਿੱਤਾ ਹੈ | ਭਾਰਤ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਤਣਾਅ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ | ਵਿਦੇਸ਼ ਮੰਤਰਾਲੇ (ਐਮਈਏ) ਨੇ ਇਹ ਜ਼ੋਰ ਦੇ ਕੇ ਕਿਹਾ ਕਿ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ | ਸੰਯੁਕਤ ਰਾਜ ਤੇ ਇਜ਼ਰਾਈਲ ਦੇ ਹਮਲੇ ਤੋਂ ਬਾਅਦ, ਈਰਾਨ ਨੇ ਕਤਰ, ਕੁਵੈਤ ਅਤੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਸਮੇਤ ਮੱਧ-ਪੂਰਬ ਵਿਚ ਕਈ ਅਮਰੀਕੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਜਵਾਬੀ ਫ਼ੌਜੀ ਹਮਲੇ ਸ਼ੁਰੂ ਕੀਤੇ |

ਪਿਛਲੀ ਖ਼ਬਰ ਇਜ਼ਰਾਈਲ ਅਤੇ ਖਾੜੀ ਦੇਸ਼ਾਂ 'ਚ ਭਾਰਤੀਆਂ ਲਈ ਸਲਾਹ ਜਾਰੀ ਅਗਲੀ ਖ਼ਬਰ ਹਮਲੇ 'ਚ ਰੱਖਿਆ ਮੰਤਰੀ ਤੇ ਫ਼ੌਜ ਮੁਖੀ ਮਾਰੇ ਗਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।