10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਆਂਧਰਾ ਪ੍ਰਦੇਸ਼ ਦੀ ਪਟਾਕਾ ਫੈਕਟਰੀ 'ਚ ਧਮਾਕਾ-21 ਮੌਤਾਂ <br/>

ਅਜੀਤ ਡੈਸਕ 01-03-2026

ਵੇੱਟਲਾਪਲੇਮ (ਆਂਧਰਾ ਪ੍ਰਦੇਸ਼), 28 ਫਰਵਰੀ (ਪੀ.ਟੀ.ਆਈ.)-ਆਂਧਰਾ ਪ੍ਰਦੇਸ਼ ਦੇ ਗ੍ਰਹਿ ਮੰਤਰੀ ਵੰਗਲਪੁਡੀ ਅਨੀਤਾ ਨੇ ਕਿਹਾ ਕਿ ਅੱਜ ਕਾਕੀਨਾਡਾ ਜ਼ਿਲ੍ਹੇ ਵਿਚ ਇਕ ਪਟਾਕਾ ਫੈਕਟਰੀ 'ਚ ਹੋਏ ਜ਼ਬਰਦਸਤ ਧਮਾਕੇ ਵਿਚ ਘੱਟੋ-ਘੱਟ 21 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 6 ਗੰਭੀਰ ਜ਼ਖ਼ਮੀ ਹੋ ਗਏ ਹਨ | ਗ੍ਰਹਿ ਮੰਤਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਮਿ੍ਤਕਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ | ਦੱਸਿਆ ਜਾ ਰਿਹਾ ਹੈ ਕਿ ਪਟਾਕਾ ਨਿਰਮਾਣ ਇਕਾਈ 'ਚ ਲਗਭਗ 20 ਤੋਂ ਜ਼ਿਆਦਾ ਵਿਅਕਤੀ ਕੰਮ ਕਰ ਰਹੇ ਸਨ | ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਮਜਦੂਰ ਵੱਡੇ ਪੱਧਰ 'ਤੇ ਪਟਾਕੇ ਬਣਾ ਰਹੇ ਸਨ ਅਤੇ ਬਹੁਤ ਵੱਡੀ ਅੱਗ ਲੱਗ ਗਈ | ਕਈ ਵਿਅਕਤੀ ਅੰਦਰ ਫਸ ਗਏ | ਉਸ ਸਮੇਂ ਇਸ ਸਾਈਟ 'ਤੇ 20 ਤੋਂ ਜ਼ਿਆਦਾ ਮਜ਼ਦੂਰ ਮੌਜੂਦ ਸਨ | ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਬੁਰੀ ਤਰ੍ਹਾਂ ਨਾਲ ਅੱਗ ਲੱਗ ਗਈ ਅਤੇ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ | ਧਮਾਕੇ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੀ | ਇਸ 'ਚ ਸਥਾਨਕ ਲੋਕਾਂ ਨੇ ਵੀ ਸਾਥ ਦਿੱਤਾ | ਜ਼ਖ਼ਮੀਆਂ ਨੂੰ ਐਬੂਲੈਂਸ ਰਾਹੀਂ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਹੈ | ਇਨ੍ਹਾਂ 'ਚ ਬੁਰੀ ਤਰ੍ਹਾਂ ਝੁਲਸਣ ਵਾਲੇ ਕਈ ਲੋਕਾਂ ਦੀ ਹਾਲਤ ਬਹੁਤ ਗੰਭੀਰ ਹੈ |

ਪਿਛਲੀ ਖ਼ਬਰ ਵਿਸ਼ਵ ਭਰ ਦੇ ਆਗੂਆਂ ਨੇ ਜਤਾਈ ਚਿੰਤਾ ਅਗਲੀ ਖ਼ਬਰ ਦੁਨੀਆ ਭਰ 'ਚ ਹਵਾਈ ਉਡਾਣਾਂ ਪ੍ਰਭਾਵਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।