23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਾਕਿਸਤਾਨ 'ਚ ਹਿੰਸਕ ਪ੍ਰਦਰਸ਼ਨ-12 ਮੌਤਾਂ

ਅਜੀਤ ਡੈਸਕ 02-03-2026
ਇਸਲਾਮਾਬਾਦ, ਕਰਾਚੀ ਤੇ ਲਾਹੌਰ 'ਚ ਅਮਰੀਕੀ ਦੂਤਘਰ 'ਤੇ ਭੀੜ ਵਲੋਂ ਹਮਲਾ
ਅੰਮਿ੍ਤਸਰ, 1 ਮਾਰਚ (ਸੁਰਿੰਦਰ ਕੋਛੜ)-ਖਾਮੇਨੇਈ ਦੀ ਮੌਤ ਦੀ ਖ਼ਬਰ ਨੇ ਪਾਕਿਸਤਾਨ 'ਚ ਸ਼ੀਆ ਮੁਸਲਮਾਨਾਂ 'ਚ ਗੁੱਸਾ ਫੈਲਾਅ ਦਿੱਤਾ ਹੈ | ਖ਼ਾਸ ਕਰਕੇ ਕਰਾਚੀ 'ਚ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰ ਆਏ ਅਤੇ ਅਮਰੀਕੀ ਕੌਂਸਲੇਟ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ | ਦੱਸਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਦੌਰਾਨ 12 ਪ੍ਰਦਰਸ਼ਨਕਾਰੀ ਮਾਰੇ ਗਏ ਅਤੇ 30 ਤੋਂ ਵੱਧ ਜ਼ਖ਼ਮੀ ਹੋਏ | ਹੰਗਾਮੇ ਵਿਚ ਤਿੰਨ ਅਮਰੀਕੀ ਦੂਤਘਰ ਦੇ ਕਰਮਚਾਰੀ ਵੀ ਜ਼ਖਮੀ ਹੋਏ ਹਨ | ਚਸ਼ਮਦੀਦਾਂ ਦੇ ਅਨੁਸਾਰ ਭੀੜ ਨੇ ਦੂਤਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਦਰਵਾਜ਼ੇ ਤੋੜ ਕੇ ਅੰਦਰ ਦਾਖਲ ਹੋਣ ਤੋਂ ਬਾਅਦ ਗੁੱਸਾ ਜ਼ਾਹਿਰ ਕਰਦਿਆਂ ਅੰਦਰ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ | ਸਥਿਤੀ ਨੂੰ ਕਾਬੂ ਕਰਨ ਲਈ ਸੁਰੱਖਿਆ ਬਲ ਤਾਇਨਾਤ ਕੀਤੇ ਗਏ | ਕਰਾਚੀ ਦੀ ਐੱਮ. ਟੀ. ਖ਼ਾਨ ਰੋਡ ਅਤੇ ਨਸ਼ੀਮ ਚੌਰੰਗੀ 'ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਕਾਰਨ ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ | ਤਣਾਅ ਵਧਣ 'ਤੇ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵਰਤੇ ਅਤੇ ਲਾਠੀਚਾਰਜ ਕੀਤਾ | ਰਿਪੋਰਟਾਂ ਅਨੁਸਾਰ ਸੁਰੱਖਿਆ ਬਲਾਂ ਨੇ ਦੂਤਘਰ ਦੀ ਰੱਖਿਆ ਲਈ ਹਵਾਈ ਫਾਇਰਿੰਗ ਵੀ ਕੀਤੀ | ਪ੍ਰਦਰਸ਼ਨਕਾਰੀਆਂ ਨੇ ਵੀ ਜਵਾਬੀ ਕਾਰਵਾਈ 'ਚ ਪੱਥਰਬਾਜ਼ੀ ਕੀਤੀ |

ਪਿਛਲੀ ਖ਼ਬਰ ਭਾਰਤ 'ਚ ਕਈ ਥਾਵਾਂ 'ਤੇ ਰੋਸ ਪ੍ਰਦਰਸ਼ਨ ਕਸ਼ਮੀਰ 'ਚ ਸਕੂਲ-ਕਾਲਜ ਦੋ ਦਿਨ ਲਈ ਬੰਦ <br/> ਅਗਲੀ ਖ਼ਬਰ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।