ਨਵੀਂ ਦਿੱਲੀ, 1 ਮਾਰਚ (ਉਪਮਾ ਡਾਗਾ ਪਾਰਥ)-ਈਰਾਨ ਸੰਕਟ ਨੂੰ ਲੈ ਕੇ ਭਾਰਤ ਨੇ ਅਧਿਕਾਰਕ ਪ੍ਰਤੀਕਰਮ ਕਰਦਿਆਂ ਮੌਜੂਦਾ ਹਾਲਾਤ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਈਰਾਨ ਅਤੇ ਖਾੜੀ ਖੇਤਰ 'ਚ ਹਾਲ ਦੇ ਘਟਨਾਕ੍ਰਮ ਤੋਂ ਭਾਰਤ ਬਹੁਤ ਚਿੰਤਿਤ ਹੈ। ਭਾਰਤ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਨਾਅ ਘੱਟ ਕਰਨ ਅਤੇ ਅੰਦਰੂਨੀ ਮੁੱਦਿਆਂ ਨੂੰ ਸੁਲਝਾਉਣ ਲਈ ਗੱਲਬਾਤ ਅਤੇ ਕੂਟਨੀਤੀ ਨੂੰ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਭਾਰਤ ਨੇ ਕਿਹਾ ਕਿ ਸਾਰੇ ਦੇਸ਼ਾਂ ਦੀ ਖੇਤਰੀ ਅਖੰਡਤਾ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਬਿਆਨ 'ਚ ਅੱਗੇ ਇਹ ਵੀ ਕਿਹਾ ਗਿਆ ਕਿ ਇਸ ਖੇਤਰ ਦੇ ਸਾਡੇ ਮਿਸ਼ਨ ਭਾਰਤੀ ਨਾਗਰਿਕਾਂ ਦੇ ਸੰਪਰਕ 'ਚ ਹਨ ਅਤੇ ਉਨ੍ਹਾਂ ਨੂੰ ਚੌਕਸ ਰਹਿਣ, ਮਿਸ਼ਨ ਦੇ ਨਾਲ ਸੰਪਰਕ 'ਚ ਰਹਿਣ ਅਤੇ ਸਥਾਨਕ ਸੁਰੱਖਿਆ ਪ੍ਰਾਟੋਕੋਲਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।
ਸਾਰੇ ਦੇਸ਼ਾਂ ਦੀ ਖੇਤਰੀ ਅਖੰਡਤਾ ਦਾ ਸਨਮਾਨ ਕੀਤਾ ਜਾਣਾ ਚਾਹੀਦੈ-ਭਾਰਤ
ਅਜੀਤ ਡੈਸਕ
02-03-2026