03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੰਜਾਬ ਸਰਕਾਰ ਵਲੋਂ ਹੈਲਪਲਾਈਨ ਜਾਰੀ <br/>

ਅਜੀਤ ਡੈਸਕ 03-03-2026
ਚੰਡੀਗੜ੍ਹ, 2 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ 'ਚ ਵਧ ਰਹੇ ਤਣਾਅ ਕਾਰਨ ਉਥੇ ਫ਼ਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਐਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭਾਰਤ ਸਰਕਾਰ ਨਾਲ ਲਗਾਤਾਰ ਸੰਪਰਕ 'ਚ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਅਰਬ ਦੇਸ਼ਾਂ 'ਚ ਤਣਾਅ ਕਾਰਨ ਇਥੇ ਬਹੁਤ ਸਾਰੇ ਪੰਜਾਬੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਖਾੜੀ ਦੇਸ਼ਾਂ 'ਚ ਫ਼ਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ 'ਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ |
ਏ.ਡੀ.ਜੀ.ਪੀ. ਜੈਸਵਾਲ ਦੀ ਅਗਵਾਈ ਹੇਠ ਬਣੀ ਕਮੇਟੀ
ਮੱਧ ਏਸ਼ਿਆਈ ਦੇਸ਼ਾਂ ਅਤੇ ਮੱਧ ਪੂਰਬ 'ਚ ਫ਼ਸੇ ਪੰਜਾਬੀਆਂ ਦੇ ਮਸਲੇ ਨੂੰ ਲੈ ਕੇ ਇਥੇ ਪੰਜਾਬ ਭਵਨ ਵਿਖੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਾ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਅਪੀਲ ਕੀਤੀ ਗਈ ਹੈ | ਮੰਤਰੀ ਨੇ ਦੱਸਿਆ ਕਿ ਸਾਨੂੰ ਮੱਧ ਏਸ਼ੀਆ ਤੋਂ ਫੋਨ ਆ ਰਹੇ ਹਨ ਅਤੇ ਉਨ੍ਹਾਂ 'ਚੋਂ ਜ਼ਿਆਦਾਤਰ ਪੰਜਾਬੀ ਸੈਲਾਨੀ ਹਨ ਤੇ ਅਸੀਂ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਅਤੇ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਾਂਗੇ | ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਸੰਬੰਧ 'ਚ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਇਕ ਕਮੇਟੀ ਵੀ ਬਣਾਈ ਗਈ ਹੈ |

ਪਿਛਲੀ ਖ਼ਬਰ 31 ਮਾਰਚ ਨੂੰ ਚਾਲੂ ਹੋਣ ਵਾਲਾ ਸ਼ਾਹਪੁਰ ਕੰਢੀ ਡੈਮ ਪੰਜਾਬ ਤੇ ਕਸ਼ਮੀਰ ਲਈ ਬਣੇਗਾ ਨਵੀਂ ਜੀਵਨ ਰੇਖਾ <br/> ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਲੜਾਈ ਜਾਰੀ ਰੱਖੇਗੀ-ਮੁੱਖ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।