03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕੇਂਦਰ ਸਰਕਾਰ ਖਾੜੀ 'ਚ ਫਸੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਤਿਆਰ <br/>

ਅਜੀਤ ਡੈਸਕ 03-03-2026

ਨਵੀਂ ਦਿੱਲੀ, 2 ਮਾਰਚ (ਪੀ.ਟੀ.ਆਈ.)-ਪੱਛਮੀ ਏਸ਼ੀਆ 'ਚ ਵਧਦੇ ਤਣਾਅ ਵਿਚਕਾਰ ਕੇਂਦਰ ਨੇ ਕਿਹਾ ਹੈ ਕਿ ਉਹ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਖਾੜੀ ਖੇਤਰ 'ਚ ਭਾਰਤੀ ਮਿਸ਼ਨਾਂ ਦੇ ਸੰਪਰਕ 'ਚ ਹੈ | ਦੇਸ਼ ਭਰ ਦੀਆਂ ਰਾਜ ਸਰਕਾਰਾਂ ਨੇ ਵੀ ਅਜਿਹੇ ਨਿਵਾਸੀਆਂ ਦੀ ਸਹਾਇਤਾ ਲਈ ਯਤਨ ਤੇਜ਼ ਕਰ ਦਿੱਤੇ ਹਨ | ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀ.ਸੀ.ਐਸ.), ਜੋ ਕਿ ਕੱਲ੍ਹ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ, ਨੇ ਖਾੜੀ ਦੇਸ਼ਾਂ 'ਚ ਵੱਡੇ ਭਾਰਤੀ ਪ੍ਰਵਾਸੀ ਭਾਈਚਾਰੇ ਦੀ ਸੁਰੱਖਿਆ 'ਤੇ ਚਿੰਤਾ ਪ੍ਰਗਟ ਕੀਤੀ ਹੈ | ਸੀ.ਸੀ.ਐਸ. ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਘਟਨਾਕ੍ਰਮ ਤੋਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਜ਼ਰੂਰੀ ਤੇ ਸੰਭਵ ਉਪਾਅ ਕਰਨ ਦੇ ਨਿਰਦੇਸ਼ ਵੀ ਦਿੱਤੇ | ਸੋਮਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕੇਂਦਰ ਖਾੜੀ ਖੇਤਰ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਦੇਸ਼ਾਂ 'ਚ ਭਾਰਤੀ ਮਿਸ਼ਨਾਂ ਦੇ ਸੰਪਰਕ 'ਚ ਹੈ | ਇਕ ਬਿਆਨ 'ਚ ਜੋਸ਼ੀ ਨੇ ਕਿਹਾ ਕਿ ਜੰਗ ਦੀ ਸਥਿਤੀ ਤੋਂ ਪ੍ਰਭਾਵਿਤ ਲੋਕਾਂ ਦੀ ਸੁਰੱਖਿਅਤ ਵਾਪਸੀ ਦੀ ਸਹੂਲਤ ਲਈ ਸੰਬੰਧਿਤ ਦੂਤਘਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਮੋਦੀ ਵਲੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਗੱਲਬਾਤ ਅਗਲੀ ਖ਼ਬਰ ਪੰਜਾਬ ਦੇ ਸਿਆਸੀ ਦਲ ਆਏ ਸਮੇਂ ਤੋਂ ਪਹਿਲਾਂ ਹੀ ਚੋਣ ਮੋਡ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।