29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਵੱਡੀ ਤਰਜੀਹ-ਮੁੱਖ ਮੰਤਰੀ <br/>

ਅਜੀਤ ਡੈਸਕ 04-03-2026

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ
ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਜੰਗ ਪ੍ਰਭਾਵਿਤ ਮੱਧ ਪੂਰਬ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ ਹੈ | ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸੁਰੂ ਹੋਣ ਕਾਰਨ ਖਾੜੀ ਦੇਸ਼ਾਂ 'ਚ ਫਸੇ ਪੰਜਾਬੀਆਂ ਨਾਲ ਸੰਬੰਧਿਤ ਅੰਕੜੇ ਸਾਂਝੇ ਕੀਤੇ ਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ | ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ 'ਤੇ ਗੱਲ ਕੀਤੀ | ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਗਏ ਸਨ | ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ 'ਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਿਲ ਹੈ | ਮੈਂ ਸਾਰੇ ਸੰਬੰਧਿਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ | ਜਲਦ ਹੀ ਇਹ ਪੰਜਾਬੀ ਸੁਰੱਖਿਅਤ
ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ | ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿ੍ਪਾ ਕਰਕੇ ਐਨ.ਆਰ.ਆਈ. ਵਿੰਗ ਦੇ 247 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵ੍ਹੱਟਸਐਪ ਨੰਬਰ 91 94787-79112 'ਤੇ ਸੰਪਰਕ ਕਰੋ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨੂੰ ਮੈਂ ਅਪੀਲ ਕੀਤੀ ਹੈ ਕਿ ਉਥੇ ਫਸੇ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਹ ਪੰਜਾਬ 'ਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ | ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ 'ਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ 'ਚ ਹੋਣਗੇ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਓਮਾਨ ਦੇ ਸੁਲਤਾਨ ਤੇ ਕੁਵੈਤ ਦੇ ਸ਼ਹਿਜ਼ਾਦੇ ਸਮੇਤ ਕਈ ਦੇਸ਼ਾਂ ਨਾਲ ਗੱਲਬਾਤ ਅਗਲੀ ਖ਼ਬਰ ਭਾਰਤ ਕੋਲ ਹੁਣ ਸਿਰਫ 25 ਦਿਨਾਂ ਦਾ ਕੱਚਾ ਤੇਲ ਤੇ ਰਿਫਾਇੰਡ ਤੇਲ ਭੰਡਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।