ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ 'ਚ ਪੱਛਮੀ ਏਸ਼ੀਆ 'ਚ ਉਪਜੇ ਸੰਕਟ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਇਸ ਸੰਕਟ ਦਾ ਪੂਰੀ ਤਾਕਤ ਨਾਲ ਮੁਕਾਬਲਾ ਕਰ ਰਿਹਾ ਹੈ | ਉਨ੍ਹਾਂ ਦੇਸ਼ ਨੂੰ ਦਰਪੇਸ਼ ਦਿੱਕਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਨੂੰ ਵੱਡੀ ਮਾਤਰਾ 'ਚ ਕੱਚਾ ਤੇਲ ਅਤੇ ਗੈਸ ਚਾਹੀਦੀ ਹੈ, ਜੋ ਇਸ ਜੰਗ ਖੇਤਰ ਵਾਲੇ ਦੇਸ਼ਾਂ ਤੋਂ ਮੰਗਵਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਕੋਸ਼ਿਸ਼ ਕਰ ਰਿਹਾ ਹੈ ਕਿ ਇਸ ਦਾ ਬੋਝ ਸਾਡੇ ਕਿਸਾਨਾਂ ਅਤੇ ਆਮ ਲੋਕਾਂ 'ਤੇ ਨਾ ਪਏ | ਪ੍ਰਧਾਨ ਮੰਤਰੀ ਨੇ ਆਲਮੀ ਸੰਕਟ ਦਾ ਸਾਹਮਣਾ ਇਕਜੁੱਟਤਾ ਨਾਲ ਕਰਨ ਦਾ ਹੋਕਾ ਦਿੰਦਿਆਂ ਕਿਹਾ ਕਿ ਇਹ ਵਿਸ਼ਵ ਨੂੰ ਪ੍ਰੇਸ਼ਾਨ ਕਰਨ ਵਾਲਾ ਸੰਕਟ ਹੈ | ਸਾਨੂੰ ਆਪਣੇ ਦੇਸ਼ ਦੀ ਸਭ ਤੋਂ ਵੱਧ ਚਿੰਤਾ ਕਰਨੀ ਚਾਹੀਦੀ ਹੈ, ਇਹੀ ਸਾਡੇ ਭਾਰਤੀਆਂ ਦੀ ਸਭ ਤੋਂ ਵੱਡੀ ਤਾਕਤ ਹੈ |