ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦਾ ਬਜਟ ਆਮ ਬਜਟਾਂ ਨਾਲੋਂ ਵੱਖਰਾ ਹੁੰਦਾ ਹੈ | ਸ਼ੋ੍ਰਮਣੀ ਕਮੇਟੀ ਦਾ ਕੋਈ ਕਾਰੋਬਾਰ ਨਹੀਂ ਹੈ, ਇਹ ਤਾਂ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੇ ਇਕੱਠੇ ਹੋਏ ਪੈਸੇ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਖਰਚਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦਾ ਬਜਟ ਸਰਕਾਰ ਦੇ ਬਜਟ ਦਾ ਇਕ ਫੀਸਦੀ ਵੀ ਨਹੀ ਹੁੰਦਾ |