05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੰਗਾਲ 'ਚ ਸੀ.ਏ.ਪੀ.ਐਫ. ਦੀਆਂ 500 ਕੰਪਨੀਆਂ ਚੋਣਾਂ ਤੋਂ ਬਾਅਦ ਵੀ ਰੱਖਣ ਦਾ ਫ਼ੈਸਲਾ

ਅਜੀਤ ਡੈਸਕ 04-04-2026
ਨਵੀਂ ਦਿੱਲੀ, 3 ਅਪ੍ਰੈਲ (ਪੀ. ਟੀ. ਆਈ.)-ਪੱਛਮੀ ਬੰਗਾਲ 'ਚ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਦੀਆਂ ਚਿੰਤਾਵਾਂ ਦੌਰਾਨ ਚੋਣ ਕਮਿਸ਼ਨ ਨੇ ਅੱਜ ਫ਼ੈਸਲਾ ਕੀਤਾ ਹੈ ਕਿ ਚਾਰ ਮਈ ਨੂੰ ਵੋਟਾਂ ਦੀ ਗਿਣਤੀ ਸਮਾਪਤ ਹੋਣ ਤੋਂ ਬਾਅਦ ਵੀ ਸੂਬੇ 'ਚ ਕੇਂਦਰੀ ਬਲਾਂ ਦੀਆਂ 500 ਕੰਪਨੀਆਂ ਦੀ ਤਾਇਨਾਤੀ ਜਾਰੀ ਰਹੇਗੀ | ਸੂਬੇ 'ਚ ਵਿਧਾਨ ਸਭਾ ਚੋਣਾਂ ਦੋ ਪੜਾਵਾਂ 'ਚ 23 ਅਤੇ 29 ਅਪ੍ਰੈਲ ਨੂੰ ਹੋਣਗੀਆਂ | ਇਕ ਅਧਿਕਾਰੀ ਨੇ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਪੈਣ ਤੋਂ ਬਾਅਦ ਹਿੰਸਾ ਹੋ ਗਈ ਸੀ | ਇਹ ਫ਼ੈਸਲਾ ਪਿਛਲੀਆਂ ਘਟਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਗਿਆ ਹੈ | ਸੁਰੱਖਿਆ ਬਲਾਂ ਦੀ ਇਕ ਕੰਪਨੀ 'ਚ 90 ਤੋਂ 125 ਜਵਾਨ ਹੁੰਦੇ ਹਨ | ਇਸ ਤੋਂ ਇਲਾਵਾ ਇਲੈਕਟੋ੍ਰਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.), ਸਟ੍ਰਾਂਗ ਰੂਮ ਅਤੇ ਮਤਗਣਨਾ ਕੇਂਦਰਾਂ ਦੀ ਸੁਰੱਖਿਆ ਵਿਵਸਥਾ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ.ਏ.ਪੀ.ਐਫ.) ਦੀਆਂ 200 ਕੰਪਨੀਆਂ ਰਾਜਾਂ 'ਚ ਤਾਇਨਾਤ ਰਹਿਣਗੀਆਂ | ਚੋਣ ਕਮਿਸ਼ਨ ਨੇ ਕਿਹਾ ਕਿ ਇਹ ਕੰਪਨੀਆਂ ਸੂਬਿਆਂ 'ਚ ਮਤਗਣਨਾ ਪੂਰੀ ਹੋਣ ਤੱਕ ਤਾਇਨਾਤ ਰਹੇਗੀ |

ਪਿਛਲੀ ਖ਼ਬਰ ਨਿੱਜੀ ਕੰਪਨੀਆਂ ਪਹਿਲਾਂ ਹੀ ਤੇਲ ਦੀਆਂ ਕੀਮਤਾਂ 'ਚ ਕਰ ਚੁੱਕੀਆਂ ਵਾਧਾ ਅਗਲੀ ਖ਼ਬਰ ਪਾਕਿਸਤਾਨ ਤੇ ਅਫਗਾਨਿਸਤਾਨ ਵਿਚਕਾਰ ਟਕਰਾਅ ਖ਼ਤਮ ਕਰਨ ਲਈ ਗੱਲਬਾਤ ਤੇਜ਼ੀ ਨਾਲ ਅੱਗੇ ਵਧ ਰਹੀ ਹੈ-ਚੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।