03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੋਦੀ ਸਰਕਾਰ ਖ਼ਿਲਾਫ਼ ਬੋਲਣ ਤੋਂ ਘਬਰਾਉਣ ਲੱਗ ਪਏ ਰਾਘਵ ਚੱਢਾ-ਅਨੁਰਾਗ ਢਾਂਡਾ

ਅਜੀਤ ਡੈਸਕ 04-04-2026

ਮੇਰੀ ਖ਼ਾਮੋਸ਼ੀ ਨੂੰ ਮੇਰੀ ਹਾਰ ਨਾ ਸਮਝ ਲੈਣਾ-ਰਾਘਵ ਚੱਢਾ
ਨਵੀਂ ਦਿੱਲੀ, 3 ਅਪ੍ਰੈਲ (ਜਗਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ 'ਚ ਉਪ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ, ਇਕ ਸਮੇਂ ਅਰਵਿੰਦ ਕੇਜਰੀਵਾਲ ਦੇ ਸਭ ਤੋਂ ਭਰੋਸੇਮੰਦ ਮੰਨੇ ਜਾਣ ਵਾਲੇ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ 'ਤੇ ਆਪਣੀ ਆਵਾਜ਼ ਦਬਾਉਣ ਦਾ ਦੋਸ਼ ਲਾਇਆ ਅਤੇ ਇਸ਼ਾਰਿਆਂ ਹੀ ਇਸ਼ਾਰਿਆਂ 'ਚ ਪਾਰਟੀ 'ਤੇ ਨਿਸ਼ਾਨਾ ਵੀ ਕੱਸਿਆ, ਦੂਜੇ ਪਾਸੇ 'ਆਪ' ਦੇ ਮੀਡੀਆ ਪ੍ਰਮੁੱਖ ਅਨੁਰਾਗ ਢਾਂਡਾ ਨੇ ਰਾਘਵ ਚੱਢਾ 'ਤੇ ਤਨਜ਼ ਕੱਸਦਿਆਂ ਕਿਹਾ ਕਿ ਉਹ ਹੁਣ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਨਹੀਂ ਰਹੇ ਅਤੇ ਮੋਦੀ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਬੋਲਣ ਤੋਂ ਘਬਰਾਉਣ ਲੱਗ ਪਏ ਹਨ | ਮੰਨਿਆ ਜਾ ਰਿਹਾ ਹੈ ਕਿ ਰਾਘਵ ਚੱਢਾ ਦੁਆਰਾ ਵੱਖਰੀ ਲਕੀਰ ਖਿੱਚਣ ਅਤੇ ਪਾਰਟੀ ਤੋਂ ਦੂਰੀ ਬਣਾ ਕੇ ਖ਼ੁਦ ਦਾ ਕੱਦ ਵੱਡਾ ਕਰਨ ਦੀਆਂ ਕੋਸ਼ਿਸ਼ਾਂ ਤੋਂ ਪਾਰਟੀ ਹਾਈਕਮਾਨ ਖ਼ੁਸ਼ ਨਹੀਂ ਸੀ | ਇਸ ਤੋਂ ਇਲਾਵਾ ਸ਼ਰਾਬ ਘੁਟਾਲ਼ਾ ਮਾਮਲੇ 'ਚ ਕੇਜਰੀਵਾਲ ਨੂੰ ਮਿਲੀ ਰਾਹਤ ਨੂੰ ਲੈ ਕੇ ਚੱਢਾ ਦੀ ਚੁੱਪੀ ਵੀ ਪਾਰਟੀ ਨੂੰ ਬਰਦਾਸ਼ਤ ਨਹੀਂ ਹੋ ਰਹੀ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ ਗਿਆ |

ਪਿਛਲੀ ਖ਼ਬਰ 2 ਅਮਰੀਕੀ ਲੜਾਕੂ ਜਹਾਜ਼, 2 ਹੈਲੀਕਾਪਟਰ ਤਬਾਹ; ਈਰਾਨ ਨੇ ਪਿਛਲੇ 24 ਘੰਟਿਆਂ ਵਿੱਚ ਅਮਰੀਕੀ ਕੈਂਪ ਮਚਾਈ ਖਲਬਲੀ ਅਗਲੀ ਖ਼ਬਰ ਆਤਿਸ਼ੀ ਨੇ ਰਾਘਵ ਚੱਢਾ ਦੇ ਭਾਜਪਾ 'ਚ ਜਾਣ ਦਾ ਖ਼ਦਸ਼ਾ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।