04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਜੈਸ਼ੰਕਰ ਵਲੋਂ ਆਬੂਧਾਬੀ 'ਚ ਯੂ.ਏ.ਈ. ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਅਜੀਤ ਡੈਸਕ 13-04-2026
ਨਵੀਂ ਦਿੱਲੀ, 12 ਅਪ੍ਰੈਲ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵਲੋਂ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਰਾਸ਼ਟਰਪਤੀ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕਰਕੇ ਪੱਛਮੀ ਏਸ਼ੀਆ ਸੰਕਟ ਅਤੇ ਇਸ ਦੇ ਆਰਥਿਕ ਪ੍ਰਭਾਵ ਬਾਰੇ ਚਰਚਾ ਕੀਤੀ ਗਈ | ਜੈਸ਼ੰਕਰ ਸਨਿਚਰਵਾਰ ਤੋਂ ਖਾੜੀ ਦੇਸ਼ ਦੇ ਦੋ ਦਿਨਾਂ ਦੌਰੇ 'ਤੇ ਸਨ | ਵਿਦੇਸ਼ ਮੰਤਰੀ ਨੇ ਆਬੂਧਾਬੀ 'ਚ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਕਿਹਾ ਕਿ ਮੈਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੱਛਮੀ ਏਸ਼ੀਆ ਸੰਘਰਸ਼ ਦੌਰਾਨ ਭਾਰਤੀ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਡੀ ਸ਼ੁਕਰਗੁਜ਼ਾਰੀ ਪ੍ਰਗਟਾਈ | ਜੈਸ਼ੰਕਰ ਨੇ ਇਹ ਵੀ ਕਿਹਾ ਕਿ ਉਹ ਭਾਰਤ-ਯੂ.ਏ.ਈ. ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਮਾਰਗਦਰਸ਼ਨ ਲਈ ਅਲ ਨਾਹਯਾਨ ਦਾ ਧੰਨਵਾਦ ਕਰਦੇ ਹਨ | ਇਹ ਸਮਝਿਆ ਜਾਂਦਾ ਹੈ ਕਿ ਦੁਬਈ ਦੇ ਕ੍ਰਾਊਨ ਪਿ੍ੰਸ ਅਤੇ ਯੂ.ਏ.ਈ. ਦੇ ਉਪ ਪ੍ਰਧਾਨ ਮੰਤਰੀ ਹਮਦਾਨ ਬਿਨ ਮੁਹੰਮਦ ਅਲ ਮਕਤੂਮ ਜੈਸ਼ੰਕਰ ਦੀ ਯੂ.ਏ.ਈ. ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਮੌਜੂਦ ਸਨ |

ਪਿਛਲੀ ਖ਼ਬਰ ਮਿ੍ਤਕਾਂ 'ਚ ਮੋਗਾ ਦੀ ਸਪਨਾ ਹੰਸ ਵੀ ਸ਼ਾਮਿਲ ਅਗਲੀ ਖ਼ਬਰ ਇੰਟਰ ਫਾਰਮੇਸ਼ਨ ਹਾਕੀ ਚੈਂਪੀਅਨਸ਼ਿਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।