07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਵਜ਼ਾਰਤ ਵਲੋਂ ਦਰਿਆਵਾਂ, ਚੋਆਂ ਤੇ ਸੇਮ ਨਾਲਿਆਂ 'ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਜੀਤ ਡੈਸਕ 18-04-2026

ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਸੰਮਤੀਆਂ 'ਚ ਰਾਖਵਾਂਕਰਨ ਦਾ ਸੰਤੁਲਨ ਬਿਠਾਉਣ ਲਈ ਨਿਯਮ-6 'ਚ ਸੋਧ ਨੂੰ ਮਨਜ਼ੂਰੀ
ਮੌਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਤੇਜ਼ ਕਰਨ ਦਾ ਫ਼ੈਸਲਾ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ 'ਤੇ ਦਰਿਆਵਾਂ, ਚੋਆਂ ਅਤੇ ਨਾਲਿਆਂ 'ਚੋਂ ਗਾਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਇਸ ਨੀਤੀ ਤਹਿਤ ਦਰਿਆਵਾਂ, ਚੋਆਂ ਅਤੇ ਨਾਲਿਆਂ 'ਚੋਂ ਕੱਢੀ ਗਈ ਸਮੱਗਰੀ ਦੀ ਮੁਫ਼ਤ ਵਰਤੋਂ ਕਰਨ ਦਾ ਅਧਿਕਾਰ ਵੀ ਦੇ ਦਿੱਤਾ ਗਿਆ ਹੈ, ਜਿਸ ਦਾ ਉਦੇਸ਼ ਮੌਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਵਿਚ ਤੇਜ਼ੀ ਲਿਆਉਣਾ ਹੈ ਅਤੇ ਨਾਲ ਹੀ ਮਹੱਤਵਪੂਰਨ ਹਿੱਸਿਆਂ 'ਚ ਦਰਿਆਵਾਂ ਦੇ ਵਹਾਅ ਨੂੰ ਸੁਧਾਰਨਾ ਹੈ | ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵਲੋਂ ਸਤਲੁਜ, ਬਿਆਸ ਅਤੇ ਸਿਸਵਾਂ ਦਰਿਆਵਾਂ ਸਮੇਤ ਦਰਿਆਵਾਂ/ ਚੋਆਂ/ਸੇਮ ਨਾਲਿਆਂ ਦੀ ਸਫਾਈ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਗਿਆ ਦੇਣ ਲਈ ਵੱਡਾ ਲੋਕ ਪੱਖੀ ਫੈਸਲਾ ਲਿਆ ਗਿਆ ਹੈ | ਮੰਤਰੀ ਮੰਡਲ ਨੇ ਸੰਬੰਧਿਤ ਜ਼ਮੀਨ ਮਾਲਕਾਂ ਨੂੰ ਸਤਲੁਜ, ਬਿਆਸ ਅਤੇ ਸਿਸਵਾਂ ਸਮੇਤ ਦਰਿਆਵਾਂ/ਚੋਅ/ਨਾਲਿਆਂ ਵਿੱਚੋਂ ਗਾਰ ਕੱਢਣ ਅਤੇ ਖੁਦਾਈ ਕੀਤੀ ਸਮਗਰੀ ਦੀ ਮੁਫ਼ਤ ਵਰਤੋਂ ਆਪਣੀ ਕੀਮਤ 'ਤੇ ਕਰਨ ਦੀ ਇਜਾਜ਼ਤ ਦੇਣ ਵਾਲੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ | ਬੁਲਾਰੇ ਨੇ ਅੱਗੇ ਕਿਹਾ ਕਿ ਇਹ ਪਹਿਲਕਦਮੀ ਮਹੱਤਵਪੂਰਨ ਪਹੁੰਚਾਂ 'ਚੋਂ ਤੇਜ਼ੀ ਨਾਲ ਗਾਰ ਕੱਢਣ, ਦਰਿਆਵਾਂ/ਚੋਆਂ ਦੇ ਵਹਾਅ ਦੀ ਸਮਰੱਥਾ ਵਧਾਉਣ ਅਤੇ ਹੜ੍ਹਾਂ ਦੇ ਜ਼ੋਖਮ ਨੂੰ ਘਟਾਉਣ ਵਿੱਚ ਸਹਾਇਤਾ ਕਰੇਗੀ, ਜਿਸ ਨਾਲ ਜਨਤਕ ਅਤੇ ਨਿੱਜੀ ਜਾਇਦਾਦ ਦੀ ਸੁਰੱਖਿਆ ਹੋਵੇਗੀ | ਪੰਜਾਬ ਸਰਕਾਰ ਨੇ 9 ਮਹੱਤਵਪੂਰਨ ਥਾਵਾਂ ਦੀ ਪਛਾਣ ਕੀਤੀ ਹੈ, ਜਿਥੇ ਅਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜਰ ਪਾਣੀ ਦੇ ਸੁਚਾਰੂ ਵਹਾਅ ਨੂੰ ਯਕੀਨੀ ਬਣਾਉਣ ਲਈ ਗਾਰ ਕੱਢਣ ਦੀ ਲੋੜ ਹੈ | ਇਨ੍ਹਾਂ ਥਾਵਾਂ 'ਤੇ ਜੇਕਰ ਗਾਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਜਾਂਦੀ ਤਾਂ ਇਸ ਨਾਲ ਗਾਰ ਇਕੱਠੀ ਹੋ ਸਕਦੀ ਹੈ, ਦਰਿਆਵਾਂ/ਚੋਆਂ ਦੇ ਵਹਾਅ ਦੀ ਸਮਰੱਥਾ ਘਟ ਸਕਦੀ ਹੈ ਅਤੇ ਆਉਣ ਵਾਲੇ ਮੌਨਸੂਨ ਦੌਰਾਨ ਹੜ੍ਹ ਦਾ ਖ਼ਤਰਾ ਵਧ ਸਕਦਾ ਹੈ | ਇਸ ਤੋਂ ਇਲਾਵਾ ਖੁਦਾਈ ਕੀਤੀ ਸਮਗਰੀ ਦੀ ਵਰਤੋਂ ਜਾਰੀ ਨਹੀਂ ਰੱਖੀ ਜਾ ਸਕਦੀ | ਮਾਨਸੂਨ ਸੀਜਨ 2026-27 ਤੋਂ ਪਹਿਲਾਂ ਸਮੇਂ ਸਿਰ ਗਾਰ ਕੱਢਣ ਨੂੰ ਯਕੀਨੀ ਬਣਾਉਣ ਅਤੇ ਸੰਵੇਦਨਸ਼ੀਲ ਥਾਵਾਂ ਨੂੰ ਹੱਲ ਕਰਨ ਲਈ ਸੰਬੰਧਿਤ ਜ਼ਮੀਨ ਮਾਲਕਾਂ ਨੂੰ ਆਪਣੀ ਲਾਗਤ 'ਤੇ ਗਾਰ ਕੱਢਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ 'ਚ ਖੁਦਾਈ ਕੀਤੀ ਸਮਗਰੀ ਦੀ ਆਪਣੀ ਵਰਤੋਂ ਲਈ ਮੁਫ਼ਤ ਵਰਤੋਂ ਕੀਤੀ ਜਾਵੇਗੀ | ਇਹ ਸੰਭਾਵੀ ਹੜ੍ਹ ਦੇ ਖਤਰਿਆਂ ਅਤੇ ਸੰਬੰਧਿਤ ਦੇਣਦਾਰੀਆਂ ਨੂੰ ਘਟਾਉਂਦੇ ਹੋਏ ਗਾਰ ਕੱਢਣ ਦੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਨ 'ਚ ਸਹਾਇਤਾ ਕਰੇਗਾ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਚੇਅਰਮੈਨ/ਉਪ ਚੇਅਰਮੈਨ ਦੇ ਅਹੁਦੇ ਲਈ ਪੰਜਾਬ ਰਾਖਵਾਂਕਰਨ ਦੇ ਨਿਯਮ-6 'ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਕ ਹੋਰ ਮਹੱਤਵਪੂਰਨ ਫੈਸਲੇ 'ਚ ਮੰਤਰੀ ਮੰਡਲ ਨੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਇਤ ਸੰਮਤੀਆਂ ਦੇ ਚੇਅਰਮੈਨ ਅਤੇ ਉਪ ਚੇਅਰਮੈਨਾਂ ਲਈ ਪੰਜਾਬ ਰਾਖਵੇਂਕਰਨ ਦੇ ਨਿਯਮ-6 ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਨਿਯਮ- 1994 ਵਿਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਵੱੱਖ-ਵੱੱਖ ਸ਼ੇ੍ਰਣੀਆਂ 'ਚ ਪ੍ਰਤੀਨਿਧਤਾ ਨੂੰ ਤਰਕਸੰਗਤ ਬਣਾਉਣਾ ਹੈ | ਇਸ ਕਦਮ ਦਾ ਉਦੇਸ਼ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਾਤੀ ਦੀਆਂ ਔਰਤਾਂ, ਔਰਤਾਂ ਅਤੇ ਜਨਰਲ ਸ਼ੇ੍ਰਣੀ ਦੇ ਰਾਖਵਾਂਕਰਨ ਲਈ ਹਰੇਕ ਸ਼ੇ੍ਰਣੀ 'ਚ ਪ੍ਰਤੀਨਿਧਤਾ ਨੂੰ ਤਰਕਸੰਗਤ ਬਣਾਉਣਾ ਹੈ | ਇਸ 'ਚ ਦਰਸਾਇਆ ਗਿਆ ਹੈ ਕਿ ਜੇਕਰ ਸੂਬੇ 'ਚ ਜ਼ਿਲ੍ਹਾ ਪ੍ਰੀਸ਼ਦਾਂ ਦੀ ਕੁੱਲ ਗਿਣਤੀ ਦਾ 10 ਫ਼ੀਸਦੀ ਜਾਂ ਇਸ ਤੋਂ ਵੱਧ ਪ੍ਰਭਾਵਿਤ ਹੁੰਦਾ ਹੈ ਤਾਂ ਅਨੁਸੂਚਿਤ ਜਾਤੀ, ਅਨੁਸੂਚਿਤ ਜਾਤੀ ਦੀਆਂ ਔਰਤਾਂ, ਔਰਤਾਂ ਅਤੇ ਜਨਰਲ ਸ਼ੇ੍ਰਣੀਆਂ ਦੇ 'ਰੋਟੇਸਨ' ਲਈ 'ਰੋਸਟਰ' ਨਵੇਂ ਸਿਰੇ ਤੋਂ ਤਿਆਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਕੇਂਦਰ ਵਲੋਂ ਪੰਜਾਬ 'ਚ ਕਣਕ ਦੇ ਖ਼ਰੀਦ ਮਾਪਦੰਡਾਂ 'ਚ ਵੱਡੀ ਢਿੱਲ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਪਵਨ ਖੇੜਾ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।