06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਜੀਲੈਂਸ ਬਿਊਰੋ ਨੇ ਚੰਨੀ ਖ਼ਿਲਾਫ਼ ਜਾਂਚ ਲਈ ਪੰਜਾਬ ਸਰਕਾਰ ਤੋਂ ਪ੍ਰਵਾਨਗੀ ਮੰਗੀ

ਅਜੀਤ ਡੈਸਕ 18-04-2026
ਚੰਡੀਗੜ੍ਹ, 17 ਅਪ੍ਰੈਲ (ਪੀ. ਟੀ. ਆਈ.)-ਪੰਜਾਬ ਵਿਜੀਲੈਂਸ ਬਿਊਰੋ ਨੇ ਗੋਆ ਵਿਚ ਇਕ ਸਰਕਾਰੀ ਜਾਇਦਾਦ ਨਾਲ ਸੰਬੰਧਿਤ ਇਕ ਮਾਮਲੇ ਦੇ ਸੰਬੰਧ ਵਿਚ ਕਾਂਗਰਸੀ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਰਸਮੀ ਜਾਂਚ ਸ਼ੁਰੂ ਕਰਨ ਲਈ ਸੂਬਾ ਸਰਕਾਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਹੈ, ਜਿਸ ਨੂੰ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਥਿਤ ਤÏਰ 'ਤੇ ਬਹੁਤ ਰਿਆਇਤੀ ਦਰਾਂ 'ਤੇ ਲੀਜ਼ 'ਤੇ ਦਿੱਤਾ ਗਿਆ ਸੀ | ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 17 ਏ ਦੇ ਤਹਿਤ ਜਾਂਚ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਹੈ, ਜਿਸ ਦੇ ਉਪਬੰਧਾਂ ਅਨੁਸਾਰ ਜਾਂਚ ਏਜੰਸੀਆਂ ਨੂੰ ਇਸ ਐਕਟ ਦੇ ਤਹਿਤ ਕਿਸੇ ਵੀ ਸਰਕਾਰੀ ਕਰਮਚਾਰੀ ਦੁਆਰਾ ਕੀਤੇ ਗਏ ਕਥਿਤ ਅਪਰਾਧ ਦੀ ਜਾਂਚ ਕਰਨ ਲਈ ਸੰਬੰਧਿਤ ਸਰਕਾਰੀ ਅਧਿਕਾਰੀਆਂ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ | ਇਹ ਬਿਊਰੋ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦÏਰਾਨ ਗੋਆ ਵਿਚ ਪੰਜਾਬ ਸੈਰ-ਸਪਾਟਾ ਵਿਭਾਗ ਦੀ ਜਾਇਦਾਦ ਨੂੰ ਲੀਜ਼ 'ਤੇ ਦੇਣ ਵਿਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਿਹਾ ਸੀ |

ਪਿਛਲੀ ਖ਼ਬਰ ਰਾਹੁਲ ਦੀ ਬੁਝਾਰਤ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਘਬਰਾਹਟ ਦਾ ਨਤੀਜਾ-ਬਾਪੂ ਤਰਸੇਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।