04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਰੋਧੀ ਧਿਰ ਨੇ ਰਾਖਵਾਂਕਰਨ ਬਿੱਲ ਰੋਕ ਕੇ ਔਰਤਾਂ ਦੇ ਸੁਪਨਿਆਂ ਨੂੰ ਕੁਚਲਿਆ-ਪ੍ਰਧਾਨ ਮੰਤਰੀ

ਅਜੀਤ ਡੈਸਕ 19-04-2026

ਬਿੱਲ ਪਾਸ ਨਾ ਹੋਣ 'ਤੇ ਦੇਸ਼ ਦੀਆਂ ਔਰਤਾਂ ਤੋਂ ਮੰਗੀ ਮੁਆਫ਼ੀ
ਨਵੀਂ ਦਿੱਲੀ, 18 ਅਪ੍ਰੈਲ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਸਰਕਾਰ ਦੀਆਂ ਸਭ ਤੋਂ ਵਧੀਆ ਕੋਸ਼ਿਸ਼ਾਂ ਦੇ ਬਾਵਜੂਦ ਸੰਸਦ ਵਿਚ 'ਮਹਿਲਾ ਰਾਖਵਾਂਕਰਨ' ਬਿੱਲ ਨੂੰ ਪਾਸ ਨਾ ਹੋਣ ਦੇ ਕੇ ਅÏਰਤਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਹੈ | ਲੋਕ ਸਭਾ ਵਿਚ ਵਿਧਾਨ ਸਭਾਵਾਂ 'ਚ ਅÏਰਤਾਂ ਦੇ ਰਾਖਵੇਂਕਰਨ ਨੂੰ ਲਾਗੂ ਕਰਨ ਵਾਲੇ ਬਿੱਲ ਦੇ ਹਾਰਨ ਤੋਂ ਇਕ ਦਿਨ ਬਾਅਦ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ, ਡੀ.ਐਮ.ਕੇ., ਟੀ.ਐਮ.ਸੀ. ਅਤੇ ਸਮਾਜਵਾਦੀ ਪਾਰਟੀ ਵਰਗੀਆਂ ਪਾਰਟੀਆਂ ਦੀ ਸਵਾਰਥੀ ਰਾਜਨੀਤੀ ਨੇ ਦੇਸ਼ ਦੀਆਂ ਅÏਰਤਾਂ ਦਾ ਬਹੁਤ ਵੱਡਾ ਨੁਕਸਾਨ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਵਿਧਾਨ ਸਭਾਵਾਂ ਵਿਚ ਔਰਤਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਦੇਣ ਦੇ ਯਤਨਾਂ ਨੂੰ ਨਾਕਾਮ ਕਰ ਦਿੱਤਾ ਹੈ | ਇਸ ਲਈ ਮੈਂ ਦੇਸ਼ ਦੀਆਂ ਸਾਰੀਆਂ ਮਾਵਾਂ ਤੇ ਭੈਣਾਂ ਤੋਂ ਮੁਆਫ਼ੀ ਮੰਗਦਾ ਹਾਂ | ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਵਿਚ ਨਾਰੀ ਸ਼ਕਤੀ ਵੰਦਨ ਅਧਿਨਿਯਮ ਦਾ ਵਿਰੋਧ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਅÏਰਤਾਂ ਦੀ ਸ਼ਕਤੀ ਨੂੰ ਹਲਕੇ ਵਿਚ ਲੈ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਭਾਰਤ ਦਾ ਹਰ ਨਾਗਰਿਕ ਦੇਖ ਰਿਹਾ ਹੈ ਕਿ ਭਾਰਤ ਦੀਆਂ ਅÏਰਤਾਂ ਦੀ ਤਰੱਕੀ ਨੂੰ ਕਿਵੇਂ ਰੋਕਿਆ ਗਿਆ ਹੈ | ਦੇਸ਼ ਦੀਆਂ ਅÏਰਤਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ ਹੈ ਅਤੇ ਸਾਡੇ ਸਾਰੇ ਯਤਨਾਂ ਦੇ ਬਾਵਜੂਦ ਅਸੀਂ ਸਫਲ ਨਹੀਂ ਹੋ ਸਕੇ ਹਾਂ | ਉਨ੍ਹਾਂ ਕਿਹਾ ਕਿ ਅÏਰਤਾਂ ਨੇ ਦੇਖਿਆ ਹੈ ਕਿ ਕਿਵੇਂ ਕਾਂਗਰਸ, ਟੀ.ਐਮ.ਸੀ. ਅਤੇ ਡੀ.ਐਮ.ਕੇ. ਵਰਗੀਆਂ ਪਾਰਟੀਆਂ ਨੇ ਅÏਰਤਾਂ ਦੇ ਸ਼ਕਤੀਕਰਨ ਵਿਰੁੱਧ ਆਪਣੀ ਸਵਾਰਥੀ ਰਾਜਨੀਤੀ ਦਾ ਜਸ਼ਨ ਮਨਾਇਆ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਅÏਰਤਾਂ ਦੇ ਰਾਖਵੇਂਕਰਨ ਦਾ ਵਿਰੋਧ ਕਰਕੇ ਪਾਪ ਕੀਤਾ ਹੈ ਅਤੇ ਉਨ੍ਹਾਂ ਨੂੰ ਇਸ ਦੀ ਸਜ਼ਾ ਜ਼ਰੂਰ ਮਿਲੇਗੀ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੇ ਬਿੱਲ ਨੂੰ ਹਰਾ ਕੇ ਸਾਡੇ ਸੰਵਿਧਾਨ ਦਾ ਅਪਮਾਨ ਕੀਤਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿੱਲ ਦਾ ਉਦੇਸ਼ ਕਿਸੇ ਤੋਂ ਕੁਝ ਵੀ ਖੋਹੇ ਬਿਨਾਂ ਅÏਰਤਾਂ ਦੇ ਸ਼ਕਤੀਕਰਨ ਨੂੰ ਖੰਭ ਲਾਉਣਾ ਸੀ ਅਤੇ ਮੈਨੂੰ ਉਮੀਦ ਸੀ ਕਿ ਕਾਂਗਰਸ ਆਪਣੀਆਂ ਪਿਛਲੀਆਂ ਗ਼ਲਤੀਆਂ ਨੂੰ ਸੁਧਾਰੇਗੀ, ਪਰ ਉਨ੍ਹਾਂ ਨੇ ਨਵਾਂ ਇਤਿਹਾਸ ਲਿਖਣ ਦਾ ਮੌਕਾ ਗੁਆ ਦਿੱਤਾ | ਉਨ੍ਹਾਂ ਕਿਹਾ ਕਿ ਇਕ ਪਰਿਵਾਰ ਦੁਆਰਾ ਚਲਾਈਆਂ ਜਾ ਰਹੀਆਂ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਅÏਰਤਾਂ ਅੱਗੇ ਵਧਣ ਕਿਉਂਕਿ ਇਸ ਨਾਲ ਉਨ੍ਹਾਂ ਦੀ ਸਵਾਰਥੀ ਰਾਜਨੀਤੀ ਖ਼ਤਮ ਹੋ ਸਕਦੀ ਹੈ | ਉਨ੍ਹਾਂ ਕਾਂਗਰਸ 'ਤੇ ਫੁੱਟ ਪਾਊ ਰਾਜਨੀਤੀ ਵਿਚ ਸ਼ਾਮਿਲ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਉੱਤਰ-ਦੱਖਣ ਵਿਚ ਵੰਡ ਬਾਰੇ ਝੂਠ ਫੈਲਾ ਰਹੀ ਹੈ | ਉਨ੍ਹਾਂ ਟਿੱਪਣੀ ਕੀਤੀ ਕਿ ਇਕ ਅÏਰਤ ਬਾਕੀ ਸਭ ਕੁਝ ਭੁੱਲ ਸਕਦੀ ਹੈ ਪਰ ਉਹ ਕਦੇ ਵੀ ਅਪਮਾਨ ਨਹੀਂ ਭੁੱਲਦੀ |

ਪਿਛਲੀ ਖ਼ਬਰ ਬਿੱਲ ਪਾਸ ਨਾ ਹੋਣ 'ਤੇ ਸੱਤਾ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ <br/> ਅਗਲੀ ਖ਼ਬਰ ਜਸਵਿੰਦਰ ਸਿੰਘ ਲਾਂਬਾ ਨੂਰਮਹਿਲ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।