16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਧਾਮੀ ਵਲੋਂ ਸਵਾਗਤ

ਅਜੀਤ ਡੈਸਕ 20-04-2026
ਅੰਮਿ੍ਤਸਰ, (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਮਾਮਲਿਆਂ ਸੰਬੰਧੀ ਬਿੱਲ ਨੂੰ ਰਾਜਪਾਲ ਵਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜ਼ਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ |

ਪਿਛਲੀ ਖ਼ਬਰ ਸਹੀ ਦਿਸ਼ਾ 'ਚ ਚੁੱਕਿਆ ਗਿਆ ਕਦਮ-ਸੁਨੀਲ ਜਾਖੜ ਅਗਲੀ ਖ਼ਬਰ ਪਾਸ ਹੋਇਆ ਕਾਨੂੰਨ ਸ਼ਲਾਘਾਯੋਗ-ਬਾਬਾ ਬਲਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।