19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਿਸੋਦੀਆ ਨੇ ਵੀ ਜਸਟਿਸ ਸਵਰਨਕਾਂਤਾ ਨੂੰ ਲਿਖੀ ਚਿੱਠੀ

ਅਜੀਤ ਡੈਸਕ 29-04-2026
ਨਵੀਂ ਦਿੱਲੀ, 28 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ, ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਵੀ ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਇਕ ਚਿੱਠੀ ਲਿਖੀ ਹੈ | ਇਸ ਚਿੱਠੀ ਵਿਚ ਉਨ੍ਹਾਂ ਨੇ ਕੇਜਰੀਵਾਲ ਦੀ ਤਰਜ਼ 'ਤੇ ਹੀ ਆਖਿਆ ਹੈ ਕਿ ਆਬਕਾਰੀ ਨੀਤੀ ਮਾਮਲੇ ਵਿਚ ਉਨ੍ਹਾਂ (ਸਿਸੋਦੀਆ) ਵਲੋਂ ਕੋਈ ਵਕੀਲ ਪੇਸ਼ ਨਹੀਂ ਹੋਵੇਗਾ ਅਤੇ ਉਨ੍ਹਾਂ ਨੂੰ ਨਿਆਂ ਮਿਲਣ ਦਾ ਕੋਈ ਭਰੋਸਾ ਨਹੀਂ ਹੈ ਅਤੇ ਹੁਣ ਉਨ੍ਹਾਂ ਕੋਲ ਸੱਤਿਆਗ੍ਰਹਿ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਬਚਿਆ ਹੈ ¢ ਮਿਲੀ ਜਾਣਕਾਰੀ ਮੁਤਾਬਿਕ ਸਿਸੋਦੀਆ ਨੇ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਲਿਖੀ ਚਿੱਠੀ 'ਚ ਸਾਫ਼ ਕਰ ਦਿੱਤਾ ਹੈ ਕਿ ਇਸ ਮਾਮਲੇ 'ਚ ਮੇਰੇ ਵਲੋਂ ਵੀ ਕੋਈ ਵਕੀਲ ਪੇਸ਼ ਨਹੀਂ ਹੋਵੇਗਾ | ਚਿੱਠੀ ਵਿਚ ਜਸਟਿਸ ਸ਼ਰਮਾ ਨੂੰ ਇਹ ਵੀ ਲਿਖਿਆ ਹੈ ਕਿ ਤੁਹਾਡੇ ਬੱਚਿਆਂ ਦਾ ਭਵਿੱਖ ਤੁਸ਼ਾਰ ਮਹਿਤਾ (ਐਸ.ਜੀ.) ਦੇ ਹੱਥਾਂ ਵਿਚ ਹੈ¢ ਅਜਿਹੀ ਸਥਿਤੀ ਵਿਚ ਮੈਨੂੰ ਤੁਹਾਡੇ ਤੋਂ ਨਿਆਂ ਦੀ ਉਮੀਦ ਨਹੀਂ ਹੈ ਅਤੇ ਮੇਰੇ ਕੋਲ ਸੱਤਿਆਗ੍ਰਹਿ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਰਹਿ ਗਿਆ ਹੈ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਵੀ ਅਜਿਹੀ ਹੀ ਚਿੱਠੀ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਲਿਖੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਜਸਟਿਸ ਸ਼ਰਮਾ ਤੋਂ ਨਿਆਂ ਮਿਲਣ ਦੀ ਮੇਰੀ ਉਮੀਦ ਟੁੱਟ ਗਈ ਹੈ ¢

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪਹਿਲੀ ਨੂੰ <br/> ਅਗਲੀ ਖ਼ਬਰ ਐਮ.ਆਰ. ਦੇ ਐਨ.ਸੀ.ਸੀ. ਕੈਡਿਟ ਸੀ.ਏ.ਟੀ.ਸੀ.-36 ਕੈਂਪ ਤੇ ਸਨਮਾਨ ਸਮਾਰੋਹ ਤੋਂ ਜੇਤੂ ਵਾਪਸ ਪਰਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।