ਵਾਸ਼ਿੰਗਟਨ, 28 ਅਪ੍ਰੈਲ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਇਸ ਸਮੇਂ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦੇ ਕੰਢੇ 'ਤੇ ਪਹੁੰਚ ਚੁੱਕਾ ਹੈ¢ ਉਨ੍ਹਾਂ ਦੱਸਿਆ ਕਿ ਈਰਾਨ ਨੇ ਖ਼ੁਦ ਅਮਰੀਕਾ ਨੂੰ ਸੂਚਿਤ ਕੀਤਾ ਹੈ ਕਿ ਉਹ ਬਹੁਤ ਹੀ ਮਾੜੇ ਹਾਲਾਤ 'ਚੋਂ ਗੁਜ਼ਰ ਰਿਹਾ ਹੈ ਅਤੇ ਹੁਣ ਉਹ ਚਾਹੁੰਦਾ ਹੈ ਕਿ 'ਸਟ੍ਰੇਟ ਆਫ਼ ਹੋਰਮੁਜ਼' ਨੂੰ ਜਿੰਨੀ ਜਲਦੀ ਹੋ ਸਕੇ ਦੁਬਾਰਾ ਖੋਲ੍ਹ ਦਿੱਤਾ ਜਾਵੇ¢ ਟਰੰਪ ਅਨੁਸਾਰ ਈਰਾਨ ਇਸ ਸਮੇਂ ਆਪਣੇ ਦੇਸ਼ ਅੰਦਰ ਚੱਲ ਰਹੇ ਲੀਡਰਸ਼ਿਪ ਦੇ ਸੰਕਟ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ 'ਚ ਜੁਟਿਆ ਹੋਇਆ ਹੈ¢ਰਾਸ਼ਟਰਪਤੀ ਟਰੰਪ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਅੱਗੇ ਲਿਖਿਆ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਈਰਾਨ ਇਸ ਅÏਖੀ ਘੜੀ 'ਚੋਂ ਬਾਹਰ ਨਿਕਲਣ 'ਚ ਕਾਮਯਾਬ ਹੋ ਜਾਵੇਗਾ¢ ਉਨ੍ਹਾਂ ਮੁਤਾਬਕ ਈਰਾਨ ਦੀ ਮੁੱਖ ਕੋਸ਼ਿਸ਼ ਇਹ ਹੈ ਕਿ ਹੋਰਮੁਜ਼ ਜਲਮਾਰਗ ਰਾਹੀਂ ਸਮੁੰਦਰੀ ਜਹਾਜ਼ਾਂ ਦੀ ਆਵਾਜਾਈ ਨੂੰ ਮੁੜ ਤੋਂ ਆਮ ਵਾਂਗ ਕੀਤਾ ਜਾਵੇ ਤਾਂ ਜੋ ਆਰਥਿਕ ਗਤੀਵਿਧੀਆਂ ਸ਼ੁਰੂ ਹੋ ਸਕਣ |