ਨਵੀਂ ਦਿੱਲੀ, 28 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨ ਕਾਂਤਾ ਸ਼ਰਮਾ ਨਾਲ ਵਿਵਾਦ ਨੂੰ ਲੈ ਕੇ ਸੱਤਿਆਗ੍ਰਹਿ ਅੰਦੋਲਨ ਕਰਨ ਦਾ ਫ਼ੈਸਲਾ ਕਰਨ ਵਾਲੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, 'ਆਪ' ਦੇ ਹੋਰ ਆਗੂਆਂ ਸਮੇਤ ਮਹਾਤਮਾ ਗਾਂਧੀ ਦੀ ਸਮਾਧੀ 'ਰਾਜਘਾਟ' ਵਿਖੇ ਪੁੱਜੇ ¢ ਇਸ ਦੌਰਾਨ ਮਨੀਸ਼ ਸਿਸੋਦੀਆ, ਆਤਿਸ਼ੀ ਤੇ ਸੰਜੀਵ ਝਾਅ ਅਤੇ ਹੋਰ ਮੌਜੂਦ ਆਗੂਆਂ ਨੇ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਨਮਨ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ ¢ ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਨਿਆਂਪਾਲਿਕਾ ਦਾ ਸਨਮਾਨ ਕਰਦੇ ਹਨ, ਜਿਸ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਅਤੇ ਦੋਸ਼ ਮੁਕਤ ਕੀਤਾ ¢ ਉਨ੍ਹਾਂ ਕਿਹਾ ਕਿ ਜੇਕਰ ਅੱਜ ਅਸੀਂ ਆਜ਼ਾਦ ਘੁੰਮ ਰਹੇ ਹਾਂ ਤਾਂ ਉਹ ਸਾਡੀ ਨਿਆਂ ਪ੍ਰਣਾਲੀ ਦੇ ਕਾਰਨ ਹੀ ਹੈ ਪਰ ਕੁਝ ਅਜਿਹੇ ਹਾਲਾਤ ਪੈਦਾ ਹੋ ਗਏ ਹਨ ਜਿਸ ਕਾਰਨ ਸਾਨੂੰ ਸੱਤਿਆਗ੍ਰਹਿ ਕਰਨਾ ਪੈ ਰਿਹਾ ਹੈ ¢ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਸਭ ਕੁਝ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ ਵਿਚ ਬਿਆਨ ਕਰ ਦਿੱਤਾ ਹੈ ¢ ਮਾਮਲਾ ਸੰਵੇਦਨਸ਼ੀਲ ਹੈ, ਇਸ ਲਈ ਉਹ ਮੀਡੀਆ ਸਾਹਮਣੇ ਜ਼ਿਆਦਾ ਨਹੀਂ ਬੋਲਣਾ ਚਾਹੁੰਦੇ | ਦੱਸਣਯੋਗ ਹੈ ਕਿ ਇਕ ਪਾਸੇ ਕੇਜਰੀਵਾਲ ਨੇ ਜੱਜ ਖ਼ਿਲਾਫ਼ ਆਪਣੀ ਲੜਾਈ ਨੂੰ ਗਾਂਧੀਵਾਦੀ ਰੂਪ ਦੇਣ ਦੀ ਕੋਸ਼ਿਸ਼ ਸ਼ੁਰੂ ਕੀਤੀ ਹੈ ਜਦਕਿ ਦੂਜੇ ਪਾਸੇ ਜਿਸ ਤਰ੍ਹਾਂ ਉਹ ਪੂਰੀ ਟੀਮ ਦੇ ਨਾਲ ਰਾਜਘਾਟ ਪੁੱਜੇ, ਉਸ ਨੂੰ ਇੱਕਜੁੱਟਤਾ ਦਾ ਸੁਨੇਹਾ ਦੇਣ ਦਾ ਯਤਨ ਵੀ ਮੰਨਿਆ ਜਾ ਰਿਹਾ ਹੈ ¢