19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪਤਨੀ ਨੇ ਗੁਰਪ੍ਰੀਤ ਸਿੰਘ ਗੋਪੀ ਨੂੰ ਦੱਸਿਆ ਨਿਰਦੋਸ਼ <br/>

ਅਜੀਤ ਡੈਸਕ 29-04-2026
ਤਰਨ ਤਾਰਨ, 28 ਅਪ੍ਰੈਲ (ਹਰਿੰਦਰ ਸਿੰਘ)—ਬੀਤੀ ਰਾਤ ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਵਿਚ ਮਾਰੇ ਗਏ ਤਰਨ ਤਾਰਨ ਪਿੰਡ ਪੰਜਵੜ੍ਹ ਨਿਵਾਸੀ ਜਗਰੂਪ ਸਿੰਘ ਦੇ ਭਰਾ ਅਤੇ ਜੀਜਾ ਗੁਰਪ੍ਰੀਤ ਸਿੰਘ ਗੋਪੀ ਨੂੰ ਪਟਿਆਲਾ ਪੁਲਿਸ ਵਲੋਂ ਅੱਜ ਤੜਕਸਾਰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸੰਬੰਧ ਵਿਚ ਗੁਰਪ੍ਰੀਤ ਸਿੰਘ ਗੋਪੀ ਦੀ ਪਤਨੀ ਸੁਰਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ ਇਸ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਸ ਦਾ ਪਤੀ ਗੁਰਪ੍ਰੀਤ ਸਿੰਘ ਗੋਇੰਦਵਾਲ ਸਾਹਿਬ ਰੋਡ 'ਤੇ ਪਿਛਲੇ 7–8 ਸਾਲ ਤੋਂ ਫ਼ਲ ਵੇਚਣ ਦੀ ਦੁਕਾਨ ਕਰਦਾ ਹੈ | ਅੱਜ ਸਵੇਰੇ ਇਕ ਪੁਲਿਸ ਪਾਰਟੀ ਉਸ ਦੇ ਪਤੀ ਨੂੰ ਫੜ੍ਹ ਕੇ ਲੈ ਗਈ ਅਤੇ ਗਿ੍ਫ਼ਤਾਰੀ ਬਾਰੇ ਕੁੱਝ ਨਹੀਂ ਦੱਸਿਆ ਗਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਜਾਂ ਹੋਰ ਗਲਤ ਵਿਅਕਤੀ ਨਾਲ ਕੋਈ ਸੰਬੰਧ ਨਹੀਂ ਹੈ | ਉਸ ਦਾ ਪਤੀ ਪੂਰੀ ਤਰ੍ਹਾਂ ਨਿਰਦੋਸ਼ ਹੈ | ਦੂਜੇ ਪਾਸੇ ਪਿੰਡ ਦੇ ਸਰਪੰਚ ਲਖਵਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ ਉਨ੍ਹਾਂ ਦੇ ਸਾਹਮਣੇ ਗੁਰਪ੍ਰੀਤ ਸਿੰਘ ਗੋਪੀ ਨੂੰ ਪਟਿਆਲਾ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜੋ ਕਿ ਚਿੱਟ ਕੱਪੜਿਆਂ ਵਿਚ ਆਏ ਸਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ, ਕਿਉਂਕਿ ਸਾਰੇ ਜਾਣਦੇ ਹਨ ਕਿ ਗੁਰਪ੍ਰੀਤ ਸਿੰਘ ਪੂਰੀ ਤਰ੍ਹਾਂ ਨਿਰਦੋਸ਼ ਹੈ | ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਜਗਰੂਪ ਸਿੰਘ ਦੇ ਭਰਾ ਦਾ ਸਾਲਾ ਹੈ | ਸਿਰਫ਼ ਇਸੇ ਕਾਰਨ ਹੀ ਉਸ ਨੂੰ ਫੜਿਆ ਗਿਆ ਹੈ |

ਪਿਛਲੀ ਖ਼ਬਰ ਨਗਰ ਨਿਗਮ ਦੀ ਹਾਊਸ ਮੀਟਿੰਗ 'ਚ ਸ਼ਹਿਰ ਦੇ ਵਿਕਾਸ ਕਾਰਜਾਂ ਸੰਬੰਧੀ ਭਖ ਗਿਆ ਮਾਮਲਾ ਅਗਲੀ ਖ਼ਬਰ ਸਰਹੱਦ ਪਾਰ ਤੋਂ ਭੇਜਿਆ ਜਾ ਰਿਹਾ ਪੰਜਾਬ 'ਚ ਅਸਲ੍ਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।