ਕੋਲਕਾਤਾ, 29 ਅਪ੍ਰੈਲ (ਪੀ. ਟੀ. ਆਈ.)-ਤਿ੍ਣਮੂਲ ਕਾਂਗਰਸ ਦੇ ਰਾਜ ਸਭਾ ਮੈਂਬਰ ਸਾਗਰਿਕਾ ਘੋਸ਼ ਨੇ ਅੱਜ ਦੋਸ਼ ਲਗਾਇਆ ਕਿ ਪੱਛਮੀ ਬੰਗਾਲ ਚੋਣਾਂ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਨੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿਚ ਇਕ ਪੋਲਿੰਗ ਸਟੇਸ਼ਨ ਨੇੜੇ ਔਰਤਾਂ, ਬੱਚਿਆਂ ਸਮੇਤ ਆਮ ਨਾਗਰਿਕਾਂ 'ਤੇ ਲਾਠੀਚਾਰਜ ਕੀਤਾ ਹੈ | ਇਕ ਸੋਸ਼ਲ ਮੀਡੀਆ ਪੋਸਟ ਵਿਚ ਘੋਸ਼ ਨੇ ਸੁਰੱਖਿਆ ਬਲਾਂ 'ਤੇ 'ਅਵਿਸ਼ਵਾਸਯੋਗ ਹਿੰਸਾ' ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਔਰਤਾਂ 'ਤੇ ਲਾਠੀਚਾਰਜ ਕਰਨ ਤੋਂ ਬਾਅਦ ਵੀ, ਅਰਧ ਸੈਨਿਕ ਬਲਾਂ ਦੇ ਜਵਾਨਾਂ ਨੇ ਕੋਈ ਰਹਿਮ ਨਹੀਂ ਦਿਖਾਇਆ ਅਤੇ ਇਕ ਬੱਚੇ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ |