11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸੀ.ਬੀ.ਐਸ.ਈ. 12ਵੀਂ ਦਾ ਨਤੀਜਾ ਮਈ ਦੇ ਤੀਜੇ ਹਫ਼ਤੇ ਸੰਭਵ

ਅਜੀਤ ਡੈਸਕ 30-04-2026
ਬੋਰਡ ਨੇ ਮੁਲਾਂਕਣ 'ਚ ਗੜਬੜੀ ਦੀਆਂ ਖ਼ਬਰਾਂ ਨੂੰ ਕੀਤਾ ਖ਼ਾਰਜ
ਨਵੀਂ ਦਿੱਲੀ, 29 ਅਪ੍ਰੈਲ (ਏਜੰਸੀ)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਉੱਤਰ ਪੱਤਰੀਆਂ ਦੇ ਮੁਲਾਂਕਣ 'ਚ ਦੇਰੀ ਅਤੇ ਤਕਨੀਕੀ ਖਾਮੀਆਂ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਹੈ | ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਸਪੱਸ਼ਟ ਕੀਤਾ ਕਿ ਅÏਨ-ਸਕ੍ਰੀਨ ਮਾਰਕਿੰਗ (ਓ.ਐਸ.ਐਮ.) ਪ੍ਰਣਾਲੀ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਮੁਲਾਂਕਣ ਪ੍ਰਕਿਰਿਆ ਨਿਰਧਾਰਤ ਸਮੇਂ ਅਨੁਸਾਰ ਅੱਗੇ ਵਧ ਰਹੀ ਹੈ | ਬੋਰਡ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਵਿਦਿਆਰਥੀ ਮਈ ਦੇ ਤੀਜੇ ਹਫ਼ਤੇ ਨਤੀਜਿਆਂ ਦੀ ਉਮੀਦ ਕਰ ਸਕਦੇ ਹਨ, ਜਿਵੇਂ ਕਿ ਪਹਿਲਾਂ ਦੱਸਿਆ ਗਿਆ ਸੀ | ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ 'ਚ ਕੀਤੇ ਗਏ ਦਾਅਵੇ ਹਕੀਕਤ ਦੇ ਬਿਲਕੁਲ ਉਲਟ ਹਨ | ਉਨ੍ਹਾਂ ਸਪੱਸ਼ਟ ਤÏਰ 'ਤੇ ਕਿਹਾ ਕਿ ਮੁਲਾਂਕਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕੋਈ ਵਿਘਨ ਨਹੀਂ ਪਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਬੋਰਡ ਨੂੰ ਇਸ ਨਵੀਂ ਪ੍ਰਣਾਲੀ ਨੂੰ ਲਾਗੂ ਕਰਨ 'ਤੇ ਮਾਣ ਹੈ | ਉਨ੍ਹਾਂ ਨੇ ਅਧਿਆਪਕਾਂ ਤੋਂ ਮਿਲ ਰਹੇ ਫੀਡਬੈਕ ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਦੇ ਅਨੁਸਾਰ ਮੁਲਾਂਕਣ ਦੇ ਕੰਮ 'ਚ ਲੱਗੇ ਅਧਿਆਪਕ ਇਸ ਨਵੀਂ ਤਕਨਾਲੋਜੀ ਤੋਂ ਸੰਤੁਸ਼ਟ ਹਨ ਅਤੇ ਬਹੁਤ ਸਾਰੇ ਸੰਦੇਸ਼ਾਂ ਅਤੇ ਫੋਟੋਆਂ ਰਾਹੀਂ ਆਪਣੀ ਸਕਾਰਾਤਮਕ ਫੀਡਬੈਕ ਸਾਂਝੀ ਕਰ ਰਹੇ ਹਨ | ਇਥੋਂ ਤੱਕ ਕਿ ਕੁਝ ਅਧਿਆਪਕ, ਜਿਨ੍ਹਾਂ ਨੂੰ ਮੁਲਾਂਕਣ ਦਾ ਕੰਮ ਨਹੀਂ ਸੌਂਪਿਆ ਗਿਆ, ਉਹ ਵੀ ਇਸ ਪ੍ਰਕਿਰਿਆ 'ਚ ਹਿੱਸਾ ਲੈਣ ਦੀ ਇੱਛਾ ਪ੍ਰਗਟ ਕਰ ਰਹੇ ਹਨ | ਮੁਲਾਂਕਣ ਦੀ ਪ੍ਰਗਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਰਾ ਕੰਮ ਨਿਰਧਾਰਤ ਸਮਾਂ-ਸੀਮਾ ਅਨੁਸਾਰ ਚੱਲ ਰਿਹਾ ਹੈ ਅਤੇ ਕੋਈ ਦੇਰੀ ਨਹੀਂ ਹੈ | ਜਦੋਂ ਨਤੀਜਿਆਂ ਦੇ ਐਲਾਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਵਿਦਿਆਰਥੀ ਮਈ ਦੇ ਤੀਜੇ ਹਫ਼ਤੇ 'ਚ ਨਤੀਜਿਆਂ ਦੀ ਉਮੀਦ ਕਰ ਸਕਦੇ ਹਨ, ਜਿਵੇਂ ਕਿ ਪਹਿਲਾਂ ਦੱਸਿਆ ਗਿਆ ਸੀ | ਉਨ੍ਹਾਂ ਅੱਗੇ ਕਿਹਾ ਕਿ ਨਤੀਜੇ ਉਦੋਂ ਐਲਾਨੇ ਜਾਣਗੇ ਜਦੋਂ ਉਹ ਤਿਆਰ ਹੋ ਜਾਣਗੇ | ਲੋਕਾਂ ਨੂੰ ਉਦੋਂ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਨੇ ਆਬਜ਼ਰਵਰਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬੰਗਾਲ 'ਚ ਆਜ਼ਾਦੀ ਤੋਂ ਬਾਅਦ ਰਿਕਾਰਡ ਵੋਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।