17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਲ ਫਲਾਹ 'ਵਰਸਿਟੀ ਗਰੁੱਪ ਦੇ ਚੇਅਰਮੈਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ <br/>

ਅਜੀਤ ਡੈਸਕ 03-05-2026
ਨਵੀਂ ਦਿੱਲੀ, 2 ਮਈ (ਪੀ.ਟੀ.ਆਈ.)-ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ ਹਵਾਲਾ ਰਾਸ਼ੀ ਦੇ ਮਾਮਲੇ 'ਚ ਅਲ ਫਲਾਹ ਯੂਨੀਵਰਸਿਟੀ ਗਰੁੱਪ ਦੇ ਚੇਅਰਮੈਨ ਜਵਾਦ ਅਹਿਮਦ ਸਿੱਦੀਕੀ ਦੀ ਨਿਯਮਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ¢ਵਧੀਕ ਸੈਸ਼ਨ ਜੱਜ ਸ਼ੀਤਲ ਚÏਧਰੀ ਪ੍ਰਧਾਨ ਨੇ ਸਿੱਦੀਕੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਣਾਇਆ¢ ਈ.ਡੀ. ਨੇ ਦੋਸ਼ਾਂ ਦੀ ਗੰਭੀਰਤਾ ਅਤੇ ਜਾਂਚ ਦੇ ਚੱਲ ਰਹੇ ਪੜਾਅ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ¢ਸਿੱਦੀਕੀ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਸ਼ਾਮਿਲ ਹੋਣ ਲਈ ਗਿ੍ਫ਼ਤਾਰ ਕੀਤਾ ਗਿਆ ਸੀ¢ ਇਹ ਮਾਮਲਾ ਫਰੀਦਾਬਾਦ 'ਚ ਆਪਣੇ ਵਿਦਿਅਕ ਸੰਸਥਾਨ 'ਚ ਵਿਦਿਆਰਥੀਆਂ ਦੁਆਰਾ ਅਦਾ ਕੀਤੀਆਂ ਗਈਆਂ ਫੀਸਾਂ ਤੋਂ ਕਥਿਤ ਤੌਰ 'ਤੇ ਗੈਰ-ਕਾਨੂੰਨੀ ਫੰਡ ਇਕੱਠਾ ਕਰਨ ਨਾਲ ਸੰਬੰਧਿਤ ਹੈ¢ ਉਸ ਨੂੰ ਨਵੰਬਰ 2025 'ਚ ਈ.ਡੀ. ਨੇ ਗਿ੍ਫ਼ਤਾਰ ਕੀਤਾ ਸੀ ਅਤੇ ਇਸ ਵੇਲੇ ਉਹ ਨਿਆਂਇਕ ਹਿਰਾਸਤ 'ਚ ਹੈ¢

ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਦਿੱਤੀ 'ਨਵਜੰਮੇ ਬੱਚਿਆਂ ਦੀ ਦੇਖਭਾਲ' ਸੰਬੰਧੀ ਸਿਖਲਾਈ ਅਗਲੀ ਖ਼ਬਰ ਆਰ.ਟੀ.ਆਈ. ਰਾਹੀਂ ਪਤਨੀ ਨਹੀਂ ਮੰਗ ਸਕਦੀ ਪਤੀ ਦੇ ਆਮਦਨ ਕਰ ਦੇ ਵੇਰਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।