18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਗਲੇ ਹਫ਼ਤੇ ਮੁੜ ਗੱਲਬਾਤ ਕਰ ਸਕਦੇ ਹਨ ਈਰਾਨ ਤੇ ਅਮਰੀਕਾ

ਅਜੀਤ ਡੈਸਕ 10-05-2026
ਅੰਮਿ੍ਤਸਰ, 9 ਮਈ (ਸੁਰਿੰਦਰ ਕੋਛੜ)-ਅਮਰੀਕਾ ਅਤੇ ਈਰਾਨ ਵਿਚਕਾਰ ਸਥਾਈ ਜੰਗਬੰਦੀ ਬਾਰੇ ਗੱਲਬਾਤ ਚੱਲ ਰਹੀ ਹੈ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਮੀਦ ਪ੍ਰਗਟਾਈ ਹੈ ਕਿ ਈਰਾਨ ਅੱਜ ਰਾਤ ਤੱਕ ਅਮਰੀਕੀ ਪ੍ਰਸਤਾਵ ਦਾ ਜਵਾਬ ਦੇ ਸਕਦਾ ਹੈ | ਇਸ ਦੌਰਾਨ ਅਮਰੀਕੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਅਤੇ ਈਰਾਨ ਵਿਚਕਾਰ ਗੱਲਬਾਤ ਅਗਲੇ ਹਫ਼ਤੇ ਦੇ ਸ਼ੁਰੂ 'ਚ ਪਾਕਿ ਦੀ ਸੰਘੀ ਰਾਜਧਾਨੀ ਇਸਲਾਮਾਬਾਦ 'ਚ ਹੋ ਸਕਦੀ ਹੈ | ਪਾਕਿ ਮੀਡੀਆ ਰਿਪੋਰਟਾਂ 'ਚ ਅਮਰੀਕੀ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਅਮਰੀਕਾ ਅਤੇ ਈਰਾਨ ਦੋਵੇਂ ਧਿਰਾਂ ਇਕ ਪੰਨੇ ਦੇ 14-ਨੁਕਾਤੀ ਸਮਝੌਤਾ ਪੱਤਰ (ਐਮ. ਓ. ਯੂ.) ਦਾ ਖਰੜਾ ਤਿਆਰ ਕਰਨ ਲਈ ਵਿਚੋਲਿਆਂ ਨਾਲ ਕੰਮ ਕਰ ਰਹੀਆਂ ਹਨ | ਇਸ ਦਾ ਉਦੇਸ਼ ਯੁੱਧ ਨੂੰ ਖ਼ਤਮ ਕਰਨ ਦੀ ਦਿਸ਼ਾ 'ਚ ਇਕ ਮਹੀਨੇ ਤੱਕ ਚੱਲਣ ਵਾਲੀ ਗੱਲਬਾਤ ਲਈ ਢਾਂਚਾ ਨਿਰਧਾਰਿਤ ਕਰਨਾ ਹੈ | ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਿਕ ਟਰੰਪ ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਨੂੰ ਅੱਜ ਰਾਤ ਤੱਕ ਇਕ ਪੱਤਰ ਮਿਲਣ ਵਾਲਾ ਹੈ, ਅਸੀਂ ਵੇਖਾਂਗੇ ਕਿ ਕੀ ਹੁੰਦਾ ਹੈ | ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਈਰਾਨ ਜਾਣਬੁੱਝ ਕੇ ਪ੍ਰਕਿਰਿਆ ਨੂੰ ਹੌਲੀ ਕਰ ਰਿਹਾ ਹੈ |

ਪਿਛਲੀ ਖ਼ਬਰ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ ਹੋਣਗੇ ਦੇਸ਼ ਦੇ ਤੀਜੇ ਸੀ.ਡੀ.ਐਸ. ਅਗਲੀ ਖ਼ਬਰ ਹੈਮਪਟਨ ਸਕਾਈ ਰਿਆਲਟੀ ਨੇ ਈ.ਡੀ. ਦੇ ਦੋਸ਼ਾਂ ਨੂੰ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।