ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਗਿ੍ਫ਼ਤਾਰੀ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਸੰਜੀਵ ਅਰੋੜਾ ਨੇ ਭਾਜਪਾ 'ਚ ਸ਼ਾਮਿਲ ਹੋਣ ਦੀ ਥਾਂ 'ਤੇ ਜੇਲ੍ਹ ਜਾਣਾ ਚੁਣਿਆ | ਉਨ੍ਹਾਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਪੱਛਮੀ ਬੰਗਾਲ ਦੇ ਨਵੇਂ ਬਣੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਨੇ ਪਹਿਲਾਂ ਸੁੁਵੇਦੂ 'ਤੇ ਭਿ੍ਸ਼ਟਾਚਾਰ ਦਾ ਦੋਸ਼ ਲਾਇਆ ਸੀ, ਪਰ ਈ.ਡੀ. ਉਸ 'ਤੇ ਕੋਈ ਕਾਰਵਾਈ ਨਹੀਂ ਕਰੇਗੀ | ਕੇਜਰੀਵਾਲ ਨੇ ਕਿਹਾ ਕਿ ਇਕ ਇਨਸਾਨ ਦਾ ਕਿਰਦਾਰ ਸੰਕਟ ਦੀ ਘੜੀ 'ਚ ਹੀ ਪਛਾਣਿਆ ਜਾਂਦਾ ਹੈ, ਉਨ੍ਹਾਂ ਸੰਜੀਵ ਅਰੋੜਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਜੀਵ ਅਰੋੜਾ ਨੇ ਭਾਜਪਾ 'ਚ ਜਾਣ ਦੀ ਥਾਂ 'ਤੇ ਜੇਲ੍ਹ ਜਾਣਾ ਚੁਣਿਆ | ਨਾਲ ਹੀ ਕੇਜਰੀਵਾਲ ਨੇ ਅਰੋੜਾ ਨੂੰ ਸਲਾਮ ਵੀ ਕੀਤਾ |