16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ-ਹਰਜੋਤ ਸਿੰਘ ਬੈਂਸ <br/>

ਅਜੀਤ ਡੈਸਕ 12-05-2026
ਚੰਡੀਗੜ੍ਹ, 11 ਮਈ (ਅ.ਬ.)-ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ | ਪੇਂਡੂ ਖੇਤਰਾਂ 'ਚ ਪਾਸ ਦਰ 95.35 ਫ਼ੀਸਦੀ ਦਰਜ ਕੀਤੀ ਗਈ ਹੈ, ਜਦੋਂਕਿ ਸ਼ਹਿਰੀ ਖੇਤਰਾਂ 'ਚ ਇਹ 92.98 ਫ਼ੀਸਦੀ ਰਹੀ | ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜ਼ਮੀਨੀ ਪੱਧਰ 'ਤੇ 'ਸਿੱਖਿਆ ਕ੍ਰਾਂਤੀ' ਦੇ ਅਮਲ 'ਚ ਆਉਣ ਦਾ ਸਬੂਤ ਦੱਸਿਆ | ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀ ਵਿਦਿਆਰਥੀਆਂ ਨੂੰ ਪਿੱਛੇ ਛੱਡ ਦਿੱਤਾ ਹੈ | ਉਨ੍ਹਾਂ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਸੁਵੇਂਦੂ ਅਧਿਕਾਰੀ ਦੇ ਸਹਾਇਕ ਦੀ ਹੱਤਿਆ ਮਾਮਲੇ 'ਚ 3 ਗਿ੍ਫ਼ਤਾਰ <br/> ਅਗਲੀ ਖ਼ਬਰ ਟਰੰਪ ਵਲੋਂ ਈਰਾਨ ਦਾ 'ਜੰਗਬੰਦੀ ਪ੍ਰਸਤਾਵ' ਪੂਰੀ ਤਰ੍ਹਾਂ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।