13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ.ਬੀ.ਆਈ. ਮੁਖੀ ਪ੍ਰਵੀਨ ਸੂਦ ਦੇ ਕਾਰਜਕਾਲ 'ਚ ਇਕ ਸਾਲ ਦਾ ਵਾਧਾ

ਅਜੀਤ ਡੈਸਕ 14-05-2026
ਨਵੀਂ ਦਿੱਲੀ, 13 ਮਈ (ਏਜੰਸੀ)-ਕੇਂਦਰ ਨੇ ਬੁੱਧਵਾਰ ਨੂੰ ਸੀ.ਬੀ.ਆਈ. ਮੁਖੀ ਪ੍ਰਵੀਨ ਸੂਦ ਦੇ ਕਾਰਜਕਾਲ 'ਚ ਇਕ ਸਾਲ ਹੋਰ ਵਾਧਾ ਕਰ ਦਿੱਤਾ ਹੈ | ਇਹ ਉਨ੍ਹਾਂ ਦੇ ਅਹੁਦੇ 'ਚ ਦੂਜਾ ਵਾਧਾ ਹੈ | ਪ੍ਰਸੋਨਲ ਮੰਤਰਾਲੇ ਵਲੋਂ ਜਾਰੀ ਇਕ ਆਦੇਸ਼ 'ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਚੋਣ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ 24 ਮਈ, 2026 ਤੋਂ ਬਾਅਦ ਇਕ ਸਾਲ ਦੀ ਮਿਆਦ ਲਈ ਸੂਦ ਦੇ ਕਾਰਜਕਾਲ 'ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ | ਸੂਦ ਨੇ 25 ਮਈ, 2023 ਨੂੰ ਦੋ ਸਾਲ ਦੇ ਕਾਰਜਕਾਲ ਲਈ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਸੀ | ਉਨ੍ਹਾਂ ਨੂੰ ਪਿਛਲੇ ਸਾਲ ਇਕ ਸਾਲ ਦਾ ਵਾਧਾ ਦਿੱਤਾ ਗਿਆ ਸੀ | ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਨੂੰ ਵਧਾਉਣ ਦਾ ਫ਼ੈਸਲਾ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ 'ਚ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਿਲ ਸਨ |

ਪਿਛਲੀ ਖ਼ਬਰ #LIVE : Gurdwara Bangla Sahib Delhi ਤੋਂ Gurbani Vichar ਦਾ ਸਿੱਧਾ ਪ੍ਰਸਾਰਣ । ਅਗਲੀ ਖ਼ਬਰ ਅਮਿਤ ਸ਼ਾਹ ਤੇ ਗਡਕਰੀ ਨੇ ਵੀ ਘਟਾਇਆ ਕਾਰਾਂ ਦਾ ਕਾਫ਼ਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।