15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 34 ਤੋਂ ਵੱਧ ਕੇ 38 ਹੋਈ

ਅਜੀਤ ਡੈਸਕ 18-05-2026
ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਦੇਸ਼ ਦੀ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਚੁੱਕਦੇ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਰਾਸ਼ਟਰਪਤੀ ਨੇ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਆਰਡੀਨੈਂਸ, 2026U ਜਾਰੀ ਕੀਤਾ ਹੈ, ਜਿਸ ਤਹਿਤ ਸੁਪਰੀਮ ਕੋਰਟ 'ਚ ਜੱਜਾਂ ਦੀ ਪ੍ਰਵਾਨਿਤ ਗਿਣਤੀ 34 ਤੋਂ ਵਧਾ ਕੇ 38 ਕਰ ਦਿੱਤੀ ਗਈ ਹੈ | ਇਸ ਵਿਚ ਚੀਫ਼ ਜਸਟਿਸ ਸ਼ਾਮਿਲ ਨਹੀਂ ਹੋਣਗੇ | ਇਸ ਫ਼ੈਸਲੇ ਦਾ ਮੁੱਖ ਉਦੇਸ਼ ਸੁਪਰੀਮ ਕੋਰਟ 'ਚ ਲੰਬਿਤ ਕੇਸਾਂ ਦੇ ਵਧ ਰਹੇ ਬੋਝ ਨੂੰ ਘਟਾਉਣਾ ਤੇ ਲੋਕਾਂ ਲਈ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣਾ ਹੈ | ਕੇਂਦਰੀ ਕਾਨੂੰਨ ਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ) ਅਰਜੁਨ ਰਾਮ ਮੇਘਵਾਲ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਸਾਂਝੀ ਕੀਤੀ ਹੈ | ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ Tਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਐਕਟ, 1956U 'ਚ ਸੋਧ ਕਰਦੇ ਹੋਏ ਜੱਜਾਂ ਦੀ ਗਿਣਤੀ ਵਧਾਉਣ ਵਾਲੇ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਹ ਆਰਡੀਨੈਂਸ ਕੇਂਦਰ ਸਰਕਾਰ ਦੇ ਉਸ ਫ਼ੈਸਲੇ ਤੋਂ ਕੁਝ ਦਿਨ ਬਾਅਦ ਆਇਆ ਹੈ, ਜਿਸ 'ਚ ਕੇਂਦਰੀ ਕੈਬਨਿਟ ਨੇ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ |

ਪਿਛਲੀ ਖ਼ਬਰ ਸਿੱਕਮ 'ਚ 1 ਜੂਨ ਤੋਂ ਲਾਗੂ ਹੋਵੇਗਾ ਅਨੰਦ ਮੈਰਿਜ ਐਕਟ <br/> ਅਗਲੀ ਖ਼ਬਰ ਦਿੱਲੀ ਪੁਲਿਸ ਵਲੋਂ ਪੰਜਾਬ ਦਾ ਇਮੀਗ੍ਰੇਸ਼ਨ ਸਲਾਹਕਾਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।