ਅੰਮ੍ਰਿਤਸਰ, 18 ਮਈ (ਹਰਮਿੰਦਰ ਸਿੰਘ)-ਪੰਜਾਬ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਗਰਮੀ ਨੇ ਹੋਰ ਵੀ ਜ਼ੋਰ ਫੜ ਲਿਆ ਹੈ। ਪੰਜਾਬ ਦੇ ਬਠਿੰਡਾ ਇਲਾਕੇ ਵਿਚ ਦਿਨ ਦੇ ਸਮੇਂ ਤਾਪਮਾਨ 47.0 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜੋ ਸੂਬੇ ਦਾ ਸਭ ਤੋਂ ਜ਼ਿਆਦਾ ਤਾਪਮਾਨ ਹੈ। ਇਥੇ ਰਾਤ ਦੇ ਸਮੇਂ ਵੀ ਸਭ ਤੋਂ ਘੱਟ ਤਾਪਮਾਨ 20.3 ਡਿਗਰੀ ਸੈਲਸੀਅਸ ਰਹਿਣ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ 'ਚ 26.7 ਡਿਗਰੀ ਸੈਲਸੀਅਸ ਦਾ ਅੰਤਰ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਵਿਚ ਗਰਮੀ ਦਾ ਪ੍ਰਭਾਵ ਹੋਰ ਵੀ ਵਧ ਸਕਦਾ ਹੈ, ਜਿਸ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਰਹੇਗਾ। ਲੰਘੇ 24 ਘੰਟਿਆਂ ਵਿਚ ਬਠਿੰਡਾ ਤੋਂ ਬਾਅਦ ਫਰੀਦਕੋਟ ਦੂਸਰਾ ਸਭ ਤੋਂ ਗਰਮ ਇਲਾਕਾ ਰਿਹਾ ਜਿਥੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 46.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਦੌਰਾਨ ਹੀ ਪਟਿਆਲਾ 'ਚ 44.0 ਡਿਗਰੀ, ਫਾਜ਼ਿਲਕਾ 'ਚ 42.6 ਡਿਗਰੀ, ਲੁਧਿਆਣਾ 'ਚ 42.2 ਡਿਗਰੀ, ਅੰਮ੍ਰਿਤਸਰ ਅਤੇ ਫਿਰੋਜ਼ਪੁਰ 'ਚ 42.0 ਡਿਗਰੀ ਸੈਲਸਅਸ ਤੱਕ ਤਾਪਮਾਨ ਦਰਜ ਕੀਤਾ ਗਿਆ ਹੈ। ਅਗਲੇ 24 ਘੰਟਿਆਂ 'ਚ ਬਠਿੰਡਾ, ਸੰਗਰੂਰ, ਮਾਨਸਾ, ਬੁਡਲਾਢਾ, ਲੁਧਿਆਣਾ, ਮੋਗਾ, ਬਰਨਾਲਾ, ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਫਿਰੋਜ਼ਪੁਰ ਵਿਚ ਗਰਮੀ ਦਾ ਪ੍ਰਭਾਵ ਹੋਰ ਵਧ ਸਕਦਾ ਹੈ।
ਪੰਜਾਬ ਸਮੇਤ ਉੱਤਰੀ ਭਾਰਤ 'ਚ ਗਰਮੀ ਨੇ ਫੜਿਆ ਜ਼ੋਰ <br/>
ਅਜੀਤ ਡੈਸਕ
19-05-2026