28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੁਪਰੀਮ ਕੋਰਟ ਨੇ ਉਮਰ ਖ਼ਾਲਿਦ ਤੇ ਸ਼ਰਜੀਲ ਨੂੰ ਜ਼ਮਾਨਤ ਨਾ ਦੇਣ ਦੇ ਫ਼ੈਸਲੇ ਨਾਲ ਪ੍ਰਗਟਾਈ ਅਸਹਿਮਤੀ <br/>

ਅਜੀਤ ਡੈਸਕ 19-05-2026
ਨਵੀਂ ਦਿੱਲੀ, 18 ਮਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅੱਜ ਇਕ ਮਾਮਲੇ ਦੀ ਸੁਣਵਾਈ ਦੌਰਾਨ ਸਾਲ 2020 ਦੇ ਦਿੱਲੀ ਦੰਗਿਆਂ ਦੇ ਦੋਸ਼ੀ ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਆਪਣੇ ਫ਼ੈਸਲੇ 'ਤੇ ਨਾਰਾਜ਼ਗੀ ਪ੍ਰਗਟਾਈ ਹੈ ¢ ਸਰਬਉੱਚ ਅਦਾਲਤ ਨੇ ਨਾਰਕੋ-ਟੇਰਰ ਕੇਸ ਦੇ ਮੁਲਜ਼ਮ ਜੰਮੂ-ਕਸ਼ਮੀਰ ਦੇ ਸਈਦ ਇਫਤਿਖਾਰ ਅੰਦਰਾਬੀ ਨੂੰ ਜ਼ਮਾਨਤ ਦੇ ਦਿੱਤੀ ਅਤੇ ਇਸ ਦੇ ਨਾਲ ਹੀ ਖਾਲਿਦ ਅਤੇ ਸ਼ਰਜੀਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ 'ਤੇ ਅਸਹਿਮਤੀ ਪ੍ਰਗਟ ਕੀਤੀ ¢ ਦਰਅਸਲ ਜਸਟਿਸ ਬੀ.ਵੀ. ਨਾਗਰਤਨਾ ਅਤੇ ਉਜਵਲ ਭੁਈਆਂ ਦੀ ਬੈਂਚ ਜੰਮੂ-ਕਸ਼ਮੀਰ ਵਿਚ ਇਕ ਕਥਿਤ ਨਾਰਕੋ-ਟੇਰਰ ਮਾਮਲੇ ਦੇ ਮੁਲਜ਼ਮ ਸਈਦ ਇਫਤਿਖਾਰ ਅੰਦਰਾਬੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ ਜਾ ਰਹੀ ਸੀ ¢ ਮੁਲਜ਼ਮ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਹੈ, ਹਾਲਾਂਕਿ ਕੋਈ ਨਸ਼ੀਲੇ ਪਦਾਰਥ ਜ਼ਬਤ ਨਹੀਂ ਹੋਏ ਸਨ ¢ ਯੂ.ਏ.ਪੀ.ਏ. ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੰਦਰਾਬੀ ਨੂੰ ਰਿਹਾਅ ਕਰਦੇ ਸਮੇਂ ਸੁਪਰੀਮ ਕੋਰਟ ਨੇ ਬਗੈਰ ਟ੍ਰਾਇਲ ਲੰਬੇ ਸਮੇਂ ਤੋਂ ਜੇਲ੍ਹ ਵਿਚ ਰਹਿਣ ਨੂੰ ਆਧਾਰ ਬਣਾਇਆ ¢ ਇਸੇ ਦੌਰਾਨ ਜਸਟਿਸ ਬੀ.ਵੀ. ਨਾਗਰਤਨਾ ਅਤੇ ਉਜਵਲ ਭੁਈਆਂ ਦੀ ਬੈਂਚ ਨੇ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਇਕ ਹੋਰ ਬੈਂਚ ਦੇ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ¢

ਪਿਛਲੀ ਖ਼ਬਰ ਅਮਰੀਕੀ ਨਿਆਂ ਵਿਭਾਗ ਵਲੋਂ ਅਡਾਨੀ ਖ਼ਿਲਾਫ਼ ਸਾਰੇ ਮਾਮਲੇ ਬੰਦ ਅਗਲੀ ਖ਼ਬਰ ਕਈ ਸਾਲਾਂ ਤੋਂ ਲੱੱਗੀ ਟੂਟੀ ਲੀਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।